ਰਾਜੀਵ ਗਾਂਧੀ ਪ੍ਰੈੱਸ ਕਲੱਬ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ, ਸੁਨੀਲ ਕੁਮਾਰ ਭੱਟੀ ਬਣੇ ਮੀਤ ਪ੍ਰਧਾਨ ਰਾਜੀਵ ਗਾਂਧੀ ਪ੍ਰੈੱਸ ਕਲੱਬ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ,
Publish Date: Fri, 27 Nov 2026 06:27 PM (IST)
Updated Date: Fri, 27 Nov 2026 06:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਪ੍ਰੈੱਸ ਕਲੱਬ ਸਬ-ਡਵੀਜ਼ਨ ਡੇਰਾਬੱਸੀ (ਰਜਿ. 2589) ਦੀ ਅਹਿਮ ਇਕੱਤਰਤਾ ਦੌਰਾਨ ਸਾਲਾਨਾ ਚੋਣ ਸਰਪ੍ਰਸਤ ਮੈਂਬਰਾਂ ਕ੍ਰਿਸ਼ਨਪਾਲ ਸ਼ਰਮਾ, ਵਿਮਲ ਚੌਪੜਾ, ਰਾਜਬੀਰ ਸਿੰਘ, ਸਰਬਜੀਤ ਸਿੰਘ ਭੱਟੀ ਅਤੇ ਰਵਿੰਦਰ ਵੈਸ਼ਨਵ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਨੇਪਰੇ ਚਾੜ੍ਹੀ ਗਈ। ਇਸ ਦੌਰਾਨ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਰਾਜੀਵ ਗਾਂਧੀ ਨੂੰ ਕਲੱਬ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਨਵ-ਨਿਯੁਕਤ ਪ੍ਰਧਾਨ ਰਾਜੀਵ ਗਾਂਧੀ ਨੇ ਸਮੂਹ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਕਲੱਬ ਦੇ ਸੰਵਿਧਾਨ ਅਤੇ ਨਿਯਮਾਂ ਦੀ ਪਾਲਣਾ ਕਰਦਿਆਂ ਪੱਤਰਕਾਰਾਂ ਦੀ ਭਲਾਈ ਅਤੇ ਕਲੱਬ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੇ ਹਿੱਤਾਂ ਦੀ ਰਾਖੀ, ਆਪਸੀ ਏਕਤਾ ਅਤੇ ਫੀਲਡ ’ਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਕਲੱਬ ਦੀ ਨਵੀਂ ਕਾਰਜਕਾਰਨੀ ਦਾ ਗਠਨ ਕਰਦਿਆਂ ਸਾਬਕਾ ਪ੍ਰਧਾਨ ਹਰਜੀਤ ਸਿੰਘ ਲੱਕੀ ਨੂੰ ਚੇਅਰਮੈਨ, ਜਗਜੀਤ ਸਿੰਘ ਕਲੇਰ ਅਤੇ ਪਿੰਕੀ ਸੈਣੀ ਨੂੰ ਜਨਰਲ ਸਕੱਤਰ, ਅਨਿਲ ਸ਼ਰਮਾ ਨੂੰ ਸੀਨੀਅਰ ਮੀਤ ਪ੍ਰਧਾਨ, ਸੁਨੀਲ ਕੁਮਾਰ ਭੱਟੀ ਅਤੇ ਅਵਤਾਰ ਪਾਬਲਾ ਨੂੰ ਮੀਤ ਪ੍ਰਧਾਨ, ਵਿਕਰਮਜੀਤ ਪਵਾਰ ਨੂੰ ਕੈਸ਼ੀਅਰ, ਮਨਦੀਪ ਵਰਮਾ ਨੂੰ ਸਕੱਤਰ ਅਤੇ ਦਿਨੇਸ਼ ਵੈਸ਼ਨਵ ਨੂੰ ਦਫ਼ਤਰ ਸਕੱਤਰ ਨਿਯੁਕਤ ਕੀਤਾ ਗਿਆ। ਇਕੱਤਰਤਾ ’ਚ ਹਾਜ਼ਰ ਸਮੂਹ ਮੈਂਬਰਾਂ ਨੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਨਵੀਂ ਕਾਰਜਕਾਰਨੀ ਕਲੱਬ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਏਗੀ।