- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰੀ ਸਿੱਖਿਆ ਮੰਤਰਾਲੇ ਨੇ ‘ਨੈਸ਼ਨਲ ਐਵਾਰਡ ਫਾਰ ਟੀਚਰਜ਼-2026’ ਵਾਸਤੇ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਇਹ ਪੁਰਸਕਾਰ ਦੇਸ਼ ’ਚ ਅਧਿਆਪਕਾਂ ਨੂੰ ਦਿੱਤੇ ਜਾਣ ਵਾਲੇ ਸਰਵਉੱਚ ਨਾਗਰਿਕ ਸਨਮਾਨਾਂ ’ਚੋਂ ਇੱਕ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕੇਂਦਰੀ ਸਿੱਖਿਆ ਮੰਤਰਾਲੇ ਨੇ ‘ਨੈਸ਼ਨਲ ਐਵਾਰਡ ਫਾਰ ਟੀਚਰਜ਼-2026’ ਵਾਸਤੇ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਇਹ ਪੁਰਸਕਾਰ ਦੇਸ਼ ’ਚ ਅਧਿਆਪਕਾਂ ਨੂੰ ਦਿੱਤੇ ਜਾਣ ਵਾਲੇ ਸਰਵਉੱਚ ਨਾਗਰਿਕ ਸਨਮਾਨਾਂ ’ਚੋਂ ਇੱਕ ਹੈ। ਇਹ ਪੁਰਸਕਾਰ ਉਨ੍ਹਾਂ ਅਧਿਆਪਕਾਂ ਨੂੰ ਮਾਨਤਾ ਦਿੰਦਾ ਤੇ ਸਨਮਾਨ ਕਰਦਾ ਹੈ ਜਿਨ੍ਹਾਂ ਸਕੂਲ ਸਿੱਖਿਆ ਰਾਹੀਂ ਦੇਸ਼ ਦੇ ਭਵਿੱਖ ਨੂੰ ਦਿਸ਼ਾ ਦੇਣ ’ਚ ਬੇਮਿਸਾਲ ਉੱਤਮਤਾ, ਨਵੀਨਤਾ (ਇਨੋਵੇਸ਼ਨ) ਤੇ ਅਤੁੱਟ ਸਮਰਪਣ ਦਾ ਪ੍ਰਦਰਸ਼ਨ ਕੀਤਾ ਹੈ।
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਚਾਹਵਾਨ ਅਧਿਆਪਕ ਇਸ ਐਵਾਰਡ ਲਈ http://nationalawardstoteachers.education.gov.in ’ਤੇ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ, ਜਿਸ ਲਈ ਸਾਰੇ ਰੈਗੂਲਰ ਅਧਿਆਪਕ, ਸਕੂਲ ਮੁਖੀ/ਇੰਚਾਰਜ ਯੋਗ ਹਨ। ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 10 ਜੁਲਾਈ ਹੈ।
ਉਨ੍ਹਾਂ ਦੱਸਿਆ ਕਿ 10 ਜੁਲਾਈ ਤੋਂ ਬਾਅਦ, ਜ਼ਿਲ੍ਹਾ ਚੋਣ ਕਮੇਟੀ ਉਮੀਦਵਾਰਾਂ ਦੀ ਸਕ੍ਰੀਨਿੰਗ ਕਰੇਗੀ। ਇਸ ਤੋਂ ਬਾਅਦ ਰਾਜ ਚੋਣ ਕਮੇਟੀ ਸ਼ਾਰਟਲਿਸਟ ਕੀਤੇ ਯੋਗ ਅਧਿਆਪਕਾਂ ਦੀ ਅੱਗੇ ਫਿਰ ਸਕ੍ਰੀਨਿੰਗ ਕਰੇਗੀ ਤੇ 31 ਜੁਲਾਈ ਤੱਕ ਸੁਤੰਤਰ ਰਾਸ਼ਟਰੀ ਜਿਊਰੀ (ਇੰਡੀਪੈਂਡੈਂਟ ਨੈਸ਼ਨਲ ਜਿਊਰੀ) ਨੂੰ ਛੇ ਨਾਮਜ਼ਦਗੀਆਂ ਭੇਜੇਗੀ। ਇਹ ਜਿਊਰੀ ਰਾਜ ਦੇ ਨਾਮਜ਼ਦ ਉਮੀਦਵਾਰਾਂ ਵਿਚੋਂ ਅੰਤਿਮ ਜੇਤੂਆਂ ਦੀ ਚੋਣ ਕਰੇਗੀ।
ਸ਼ਾਰਟਲਿਸਟ ਕੀਤੇ ਉਮੀਦਵਾਰਾਂ ਨੂੰ ਸੁਤੰਤਰ ਰਾਸ਼ਟਰੀ ਜਿਊਰੀ ਦੇ ਸਾਹਮਣੇ ਆਪਣੇ ਕੰਮ, ਪ੍ਰਾਪਤੀਆਂ ਅਤੇ ਅਧਿਆਪਨ ਦੇ ਨਵੀਨ ਢੰਗ-ਤਰੀਕਿਆਂ ਨੂੰ ਪੇਸ਼ ਕਰਨ ਲਈ ਸੱਦਾ ਦਿੱਤਾ ਜਾਵੇਗਾ। ਇਹ ਪ੍ਰੈਜੈਂਟੇਸ਼ਨ ਸਿੱਖਣ ਦੇ ਨਤੀਜਿਆਂ ਨੂੰ ਸੁਧਾਰਨ, ਨਵੀਨ ਸਿੱਖਿਆ ਅਭਿਆਸਾਂ ਨੂੰ ਅਪਣਾਉਣ ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ’ਚ ਨਾਮਜ਼ਦ ਵਿਅਕਤੀ ਦੇ ਯੋਗਦਾਨ ਨੂੰ ਪ੍ਰਦਰਸ਼ਿਤ ਕਰੇਗੀ ਅਤੇ ਮੁਲਾਂਕਣ ਮੈਟਰਿਕਸ ਦੇ ਆਧਾਰ 'ਤੇ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਅਧਿਆਪਕ ਨੂੰ ਰਾਸ਼ਟਰੀ ਪੁਰਸਕਾਰ ਲਈ ਚੁਣਿਆ ਜਾਵੇਗਾ।