- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਅਚਾਨਕ ਮੰਤਰੀ ਪਦ ਤੋਂ ਅਸਤੀਫ਼ਾ ਦੇ ਦਿੱੱਤਾ ਹੈ। ਬਿੱਟੂ ਨੇ ਆਪਣਾ ਅਸਤੀਫ਼ਾ ਰਾਸ਼ਟਰਪਤੀ ਨੂੰ ਭੇਜਿਆ।ਭਾਰਤ ਦੇ ਰਾਸ਼ਟਰਪਤੀ ਦਰੋਪਤੀ ਮੁਰਮੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ 'ਤੇ ਭਾਰਤ ਦੇ ਸੰਵਿਧਾਨ ਦੀ ਧਾਰਾ 75 ਦੇ ਖੰਡ (2) ਦੇ ਤਹਿਤ ਰਵਨੀਤ ਸਿੰਘ ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਅਚਾਨਕ ਮੰਤਰੀ ਪਦ ਤੋਂ ਅਸਤੀਫ਼ਾ ਦੇ ਦਿੱੱਤਾ ਹੈ। ਬਿੱਟੂ ਨੇ ਆਪਣਾ ਅਸਤੀਫ਼ਾ ਰਾਸ਼ਟਰਪਤੀ ਨੂੰ ਭੇਜਿਆ।ਭਾਰਤ ਦੇ ਰਾਸ਼ਟਰਪਤੀ ਦਰੋਪਤੀ ਮੁਰਮੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ 'ਤੇ ਭਾਰਤ ਦੇ ਸੰਵਿਧਾਨ ਦੀ ਧਾਰਾ 75 ਦੇ ਖੰਡ (2) ਦੇ ਤਹਿਤ ਰਵਨੀਤ ਸਿੰਘ ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ। ਇਹ ਜਾਣਕਾਰੀ ਰਾਸ਼ਟਰਪਤੀ ਦੇ ਉਪ ਪ੍ਰੈਸ ਸਕੱਤਰ ਨਵਿਕਾ ਗੁਪਤਾ ਨੇ ਦਿੱਤੀ। ਬਿੱਟੂ ਦੇ ਅਸਤੀਫ਼ੇ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਚੱਲ ਪਈ ਹੈ। ਅਚਾਨਕ ਬਿੱਟੂ ਦੇ ਅਸਤੀਫ਼ੇ ਨੇ ਰਾਜਸੀ ਪੰਡਤਾਂ ਨੂੰ ਵੀ ਹੈਰਾਨ ਕਰ ਦਿੱਤਾ ਹੈ। ਜਿਸ ਸਮੇਂ ਬਿੱਟੂ ਦਾ ਰਾਜ ਸਭਾ ਮੈਂਬਰ ਵਜੋਂ ਕਾਰਜਕਾਲ ਸਮਾਪਤ ਹੋ ਗਿਆ ਸੀ,ਤਾਂ ਉਸ ਸਮੇਂ ਹੀ ਇਹ ਕਿਆਸ ਲਗਾਏ ਜਾ ਰਹ ਸਨ ਕਿ ਬਿੱਟੂ ਕੇਂਦਰੀ ਰਾਜ ਮੰਤਰੀ ਵਜੋਂ ਅਸਤੀਫ਼ਾ ਦੇਣਗੇ। ਪਰ ਉਸ ਸਮੇਂ ਅਸਤੀਫ਼ਾ ਦੇਣ ਦੀ ਬਜਾਏ ਬਿੱਟੂ ਨੇ ਅੱਜ ਅਸਤੀਫ਼ਾ ਦਿੱਤਾ ਹੈ।