ਯੂਜੀਈ ਨੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ
ਯੂਨੀਵਰਸਲ ਗਰੁੱਪ ਨੇ ਬਸੰਤ ਪੰਚਮੀ ਦਾ ਤਿਓਹਾਰ ਧੂਮ -ਧਾਮ ਨਾਲ ਮਨਾਇਆ
Publish Date: Sat, 24 Jan 2026 06:34 PM (IST)
Updated Date: Sun, 25 Jan 2026 04:13 AM (IST)
ਕੈਪਸ਼ਨ : ਵਿਦਿਆਰਥੀਆਂ ਨਾਲ ਬਸੰਤ ਪੰਚਮੀ ਦਾ ਤਿਉਹਾਰ ਮਨਾਉਂਦੇ ਹੋਏ ਯੂਜੀਆਈ ਗਰੁਪ ਦੇ ਪ੍ਰਬੰਧਕ। ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ ਲਾਲੜੂ : ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਯੂਜੀਆਈ), ਲਾਲੜੂ ਵੱਲੋਂ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਹੋਈ। ਇਸ ਮੌਕੇ ਕੈਂਪਸ ਨੂੰ ਪੀਲੇ ਰੰਗ ਦੀ ਸਜਾਵਟ ਨਾਲ ਸੁਸ਼ੋਭਿਤ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਪ੍ਰੋਗਰਾਮ ਦੇ ਅੰਤ ’ਚ ਪਤੰਗ ਉਡਾਉਣ ਦੇ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਗਰੁੱਪ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸੰਸਕ੍ਰਿਤਿਕ ਪਰੰਪਰਾਵਾਂ ਵਿਦਿਆਰਥੀਆਂ ਦੇ ਸਰਬੰਗੀ ਵਿਕਾਸ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਯੂਜੀਆਈ ਦੀ ਐਗਜ਼ਿਕਿਊਟਿਵ ਡਾਇਰੈਕਟਰ ਸ਼੍ਰੀਮਤੀ ਕੰਵਲਜੀਤ ਕੌਰ ਨੇ ਬਸੰਤ ਪੰਚਮੀ ਨੂੰ ਸਿੱਖਿਆ ਅਤੇ ਰਚਨਾਤਮਕਤਾ ਦਾ ਪ੍ਰਤੀਕ ਦੱਸਦਿਆਂ ਇਸ ਦੇ ਮਹੱਤਵ ’ਤੇ ਰੋਸ਼ਨੀ ਪਾਈ। ਪ੍ਰੋਗਰਾਮ ਦੇ ਅੰਤ ’ਚ ਯੂਨੀਵਰਸਲ ਲਾਅ ਕਾਲਜ ਦੀ ਪ੍ਰਿੰਸੀਪਲ ਡਾ. ਅਨੁਰਾਧਾ ਚੱਢਾ ਵੱਲੋਂ ਧੰਨਵਾਦ ਕੀਤਾ ਗਿਆ।