ਯੂਨੀਵਰਸਲ ਗਰੁੱਪ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਯੂਨੀਵਰਸਲ ਗਰੁੱਪ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Mon, 05 Jan 2026 07:11 PM (IST)
Updated Date: Mon, 05 Jan 2026 07:14 PM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬੱਲੋਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ ਪੁਰਬ ਮਨਾਇਆ ਗਿਆ। ਇਸ ਦੌਰਾਨ ਅਰਦਾਸ ਕੀਤੀ ਗਈ ਅਤੇ ਪੁੱਜੀ ਸੰਗਤਾਂ ਨੂੰ ਲੰਗਰ ਵਰਤਾਇਆ ਗਿਆ। ਗਰੁੱਪ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਮਾਨਤਾ ਅਤੇ ਸੇਵਾ ਦੀਆਂ ਸਿੱਖਿਆਵਾਂ ਸਾਡਾ ਮਾਰਗਦਰਸ਼ਨ ਕਰਦੀਆਂ ਰਹਿੰਦੀਆਂ ਹਨ ਅਤੇ ਗੁਰੂ ਦਾ ਲੰਗਰ ਮਨੁੱਖਤਾ ਅਤੇ ਸਮਾਜਿਕ ਸਦਭਾਵਨਾ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਗਰੁੱਪ ਦੀ ਕਾਰਜਕਾਰੀ ਨਿਰਦੇਸ਼ਕ ਕੰਵਲਜੀਤ ਕੌਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਧਾਰਮਿਕ ਸਮਾਗਮ ਰਲ-ਮਿਲ ਕੇ ਮਨਾਉਣੇ ਚਾਹੀਦੇ ਹਨ। ਇਸ ਤਰ੍ਹਾਂ ਨਾਲ ਜਿੱਥੇ ਸਾਡੀ ਭਾਈਚਾਰਕ ਸਾਂਝ ਵਿਚ ਵਾਧਾ ਹੁੰਦਾ ਹੈ, ਉੱਥੇ ਹੀ ਸਾਡੀ ਧਾਰਮਿਕ ਭਾਵਨਾ ਵਿਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਮਨੁੱਖਤਾ ਦੀ ਭਲਾਈ ਲਈ ਆਪਣਾ ਸਰਬੰਸ ਵਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਮਾਰਗ ਤੇ ਚਲ ਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਸਮੇਤ ਸਮੁੱਚਾ ਸਟਾਫ਼ ਵੀ ਹਾਜ਼ਰ ਸਨ।