- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਅੱਜ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਸ਼ਾਂਤਮਈ ਢੰਗ ਘਿਰਾਓ ਕਰਨ ਜਾ ਰਹੇ ਕੰਪਿਊਟਰ ਅਧਿਆਪਕਾਂ 'ਤੇ ਪੰਜਾਬ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਪਿਛਲੇ 48 ਦਿਨਾਂ ਤੋਂ ਇਹ ਅਧਿਆਪਕ ਡੀ.ਸੀ. ਦਫ਼ਤਰ ਸੰਗਰੂਰ ਅੱਗੇ ਪੱਕੇ ਮੋਰਚੇ 'ਤੇ ਬੈਠੇ ਹਨ ਅਤੇ ਜਾਇਜ਼ ਮੰਗਾਂ ਪੂਰਾ ਕਰਨ ਲਈ ਆਪਣਾ ਹੱਕ ਮੰਗ ਰਹੇ ਹਨ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗਡ਼- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਅੱਜ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਸ਼ਾਂਤਮਈ ਢੰਗ ਘਿਰਾਓ ਕਰਨ ਜਾ ਰਹੇ ਕੰਪਿਊਟਰ ਅਧਿਆਪਕਾਂ 'ਤੇ ਪੰਜਾਬ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਪਿਛਲੇ 48 ਦਿਨਾਂ ਤੋਂ ਇਹ ਅਧਿਆਪਕ ਡੀ.ਸੀ. ਦਫ਼ਤਰ ਸੰਗਰੂਰ ਅੱਗੇ ਪੱਕੇ ਮੋਰਚੇ 'ਤੇ ਬੈਠੇ ਹਨ ਅਤੇ ਜਾਇਜ਼ ਮੰਗਾਂ ਪੂਰਾ ਕਰਨ ਲਈ ਆਪਣਾ ਹੱਕ ਮੰਗ ਰਹੇ ਹਨ।
ਅਨਿਲ ਸਰੀਨ ਨੇ ਕਿਹਾ ਕਿ ਰੈਗੂਲਰ ਨੋਟੀਫਿਕੇਸ਼ਨ ਜਾਰੀ ਹੋਣ ਅਤੇ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ ਵੀ ਇਨ੍ਹਾਂ ਨੂੰ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ। ਸਰਕਾਰ ਨੇ ਇਨ੍ਹਾਂ ਨੂੰ ਸੜਕਾਂ 'ਤੇ ਰੁਲਣ ਲਈ ਮਜਬੂਰ ਕਰ ਦਿੱਤਾ ਹੈ। ਦੀਵਾਲੀ ਵਰਗੇ ਪਵਿੱਤਰ ਤਿਉਹਾਰ 'ਤੇ ਜਦੋਂ ਹਰ ਕੋਈ ਆਪਣੇ ਘਰ ਖੁਸ਼ੀਆਂ ਮਨਾਉਣਾ ਚਾਹੁੰਦਾ ਹੈ, ਇਹ ਅਧਿਆਪਕ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹਨ। ਕੀ ਇਹੀ ਹੈ ਆਮ ਆਦਮੀ ਪਾਰਟੀ ਦਾ "ਬਦਲਾਅ"? ਜਿਹੜੀ ਸਰਕਾਰ ਅਧਿਆਪਕਾਂ ਦਾ ਸਤਿਕਾਰ ਨਹੀਂ ਕਰ ਸਕਦੀ, ਉਹ ਪੰਜਾਬ ਦਾ ਭਵਿੱਖ ਕੀ ਸੰਵਾਰੇਗੀ?
ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਮੰਨੀਆਂ ਜਾਣ।ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਧਿਆਪਕਾਂ ਦੇ ਹੱਕੀ ਸੰਘਰਸ਼ ਦੀ ਹਮਾਇਤ ਕਰਦੀ ਹੈ, ਪਰ ਜੇ ਸਰਕਾਰ ਨੇ ਅੜੀਅਲ ਰਵੱਈਆ ਨਾ ਛੱਡਿਆ ਤਾਂ ਭਾਜਪਾ ਅਧਿਆਪਕਾਂ ਦੇ ਹੱਕ 'ਚ ਸੜਕਾਂ 'ਤੇ ਉਤਰ ਕੇ ਤਿੱਖਾ ਸੰਘਰਸ਼ ਕਰੇਗੀ।