ਗੁਰਦਰਸ਼ਨ ਸਿੰਘ ਸੈਣੀ ਦੀ ਹਮਾਇਤ ’ਚ ਨਿੱਤਰਿਆ ਵਾਲਮੀਕਿ ਸਮਾਜ ਗੁਰਦਰਸ਼ਨ ਸਿੰਘ ਸੈਣੀ ਦੀ ਹਮਾਇਤ 'ਚ ਨਿੱਤਰਿਆ ਵਾਲਮੀਕਿ ਸਮਾਜ
Publish Date: Sun, 25 Oct 2026 06:23 PM (IST)
Updated Date: Sun, 25 Oct 2026 06:25 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਅਤੇ ਪੰਜਾਬ ਭਾਜਪਾ ਓਬੀਸੀ ਮੋਰਚਾ ਦੇ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਸੈਣੀ ਨੇ ਆਪਣੇ ਪੁੱਤਰ ਹਰਦੀਪ ਸਿੰਘ ਸੈਣੀ ਅਤੇ ਵਾਲਮੀਕਿ ਸਮਾਜ ਦੇ ਵੱਡੀ ਗਿਣਤੀ ’ਚ ਪਹੁੰਚੇ ਆਗੂਆਂ ਤੇ ਵਰਕਰਾਂ ਸਮੇਤ ਮੁਲਾਕਾਤ ਕੀਤੀ। ਇਸ ਮੌਕੇ ਭਗਵਾਨ ਵਾਲਮੀਕਿ ਜਯੰਤੀ ਦੀਆਂ ਵਧਾਈਆਂ ਦੇਣ ਦੇ ਨਾਲ-ਨਾਲ ਸਮਾਜਿਕ ਏਕਤਾ ਅਤੇ ਭਾਜਪਾ ਦੀ ਮਜ਼ਬੂਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਮੂਹ ਵਾਲਮੀਕਿ ਸਮਾਜ ਨੂੰ ਭਗਵਾਨ ਵਾਲਮੀਕਿ ਜਯੰਤੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਸੱਚਾਈ, ਸਮਾਨਤਾ, ਸਦਭਾਵਨਾ ਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਆਪਸੀ ਭਾਈਚਾਰਾ, ਏਕਤਾ ਅਤੇ ਸਾਂਝੇ ਯਤਨ ਬੇਹੱਦ ਜ਼ਰੂਰੀ ਹਨ। ਸ੍ਰੀ ਸੈਣੀ ਨੇ ਵਾਲਮੀਕਿ ਸਮਾਜ ਦੇ ਆਗੂਆਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਗੁਰਦਰਸ਼ਨ ਸਿੰਘ ਸੈਣੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਣ ਅਤੇ ਉਨ੍ਹਾਂ ਨਾਲ ਮਿਲ ਕੇ ਭਾਜਪਾ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਆਪਣੀ ਭੂਮਿਕਾ ਨਿਭਾਉਣ। ਇਸ ਦੌਰਾਨ ਵਾਲਮੀਕਿ ਸਮਾਜ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿਚ ਵਾਲਮੀਕਿ ਸਮਾਜ ਦੇ ਲੋਕ ਗੁਰਦਰਸ਼ਨ ਸਿੰਘ ਸੈਣੀ ਦੇ ਸਮਰਥਨ ਵਿਚ ਇਕਜੁੱਟ ਹਨ। ਇਸ ਮੌਕੇ ਹਰਿਆਣਾ ਦੇ ਸਾਬਕਾ ਮੰਤਰੀ ਰਾਜ ਕੁਮਾਰ ਵਾਲਮੀਕਿ, ਜ਼ਿਲ੍ਹਾ ਪ੍ਰਧਾਨ ਰਾਧੇ ਸ਼ਿਆਮ ਐੱਸਸੀ ਮੋਰਚਾ ਪੰਜਾਬ, ਅੰਬਾਲਾ ਦੇ ਸਾਬਕਾ ਕੌਂਸਲਰ ਗੁਲਸ਼ਨ ਸੋਨੂ, ਅੰਬਾਲਾ ਕੈਂਟ ਤੋਂ ਵਾਲਮੀਕਿ ਸਮਾਜ ਦੇ ਪ੍ਰਧਾਨ ਸੁਰਿੰਦਰ ਵਾਲਮੀਕਿ, ਕੈਥਲ ਦੇ ਪ੍ਰਧਾਨ ਭਾਈ ਪੰਮੀ ਵਾਲਮੀਕਿ, ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਰਾਖੀ ਦੇਵੀ, ਕ੍ਰਿਸ਼ਨਾ ਦੇਵੀ, ਸ਼ਾਰਦਾ, ਮੰਗਾ ਰਾਮ, ਆਕਾਸ਼, ਸੁਰਿੰਦਰ ਐੱਮਸੀ, ਸੁਸ਼ੀਲ ਕੋਚ, ਕ੍ਰਿਸ਼ਨ ਸਰਪੰਚ, ਸੁਰਿੰਦਰ ਲੋਹਟ ਸਮੇਤ ਹੋਰ ਪਤਵੰਤੇ ਮੌਜੂਦ ਸਨ।