ਸੁਰਜੀਤ ਸਿੰਘ ਨੰਬਰਦਾਰ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ
ਸੁਰਜੀਤ ਸਿੰਘ ਨੰਬਰਦਾਰ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ
Publish Date: Mon, 23 Mar 2026 07:29 PM (IST)
Updated Date: Mon, 23 Mar 2026 07:31 PM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ ਲਾਲੜੂ : ਲਾਲੜੂ ਪਿੰਡ ਦੇ ਸਭ ਤੋਂ ਬਜ਼ੁਰਗ, ਸ਼ਰੀਫ਼ ਤੇ ਸਿਆਣੇ ਨੰਬਰਦਾਰ ਸੁਰਜੀਤ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ ਪਿੰਡ ਦੇ ਮਹਾਰਾਣਾ ਪ੍ਰਤਾਪ ਭਵਨ ਵਿਖੇ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਧਾਰਮਿਕ, ਸਿਆਸੀ, ਸਮਾਜਿਕ ਅਤੇ ਕਿਸਾਨ ਆਗੂਆਂ ਵੱਲੋਂ ਸੁਰਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਸੁਭਾਸ਼ ਸ਼ਰਮਾ ਵੱਲੋਂ ਵੀ ਹਾਜ਼ਰੀ ਲਗਵਾਈ ਗਈ। ਸ਼ਰਧਾਂਜਲੀ ਸਮਾਗਮ ਵਿਚ ਪੁੱਜੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਕਿਸਾਨ ਆਗੂਆਂ ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਯੂਨੀਅਨ ਦਾ ਸਨਮਾਨ ਚਿੰਨ੍ਹ (ਸਿਰੋਪਾਓ) ਦੇ ਕੇ ਹਮਦਰਦੀ ਪ੍ਰਗਟ ਕੀਤੀ ਗਈ। ਇਸ ਮੌਕੇ ਸੁਭਾਸ਼ ਰਾਣਾ, ਪ੍ਰੇਮ ਰਾਣਾ, ਜਸਵੰਤ ਸਿੰਘ ਆਲਮਗੀਰ, ਜਸਵੰਤ ਸਿੰਘ ਕੁਰਲੀ, ਭਜਨ ਸਿੰਘ ਮੀਰਪੁਰਾ, ਆਪ ਆਗੂ ਜੀਵਨ ਰਾਣਾ, ਸੰਦੀਪ ਰਾਣਾ ਤੇ ਸੁਧੀਰ ਰਾਣਾ ਸਮੇਤ ਵੱਡੀ ਗਿਣਤੀ ਮੋਹਤਬਰ ਆਦਿ ਹਾਜ਼ਰ ਸਨ।