‘ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਦਿਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ‘ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵੱਖ-ਵੱਖ ਖੇਡ ਮੁਕਾਬਲੇ ਕਰਵਾਏ
Publish Date: Sun, 04 Oct 2026 06:50 PM (IST)
Updated Date: Sun, 04 Oct 2026 06:53 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਮੁਹਾਲੀ : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਜ਼ਿਲ੍ਹਾ ਐੱਸਏਐੱਸ ਨਗਰ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਜੇ ਦਿਨ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਐਥਲੈਟਿਕਸ ਅਤੇ ਖੋ-ਖੋ ਦੇ ਮੁਕਾਬਲੇ ਸਰਕਾਰੀ ਕਾਲਜ, ਫੇਜ਼-6, ਮੁਹਾਲੀ ਵਿਖੇ ਕਰਵਾਏ ਗਏ। ਇਸੇ ਤਰ੍ਹਾਂ ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਕੁਸ਼ਤੀ, ਬੈਡਮਿੰਟਨ, ਬਾਸਕਟਬਾਲ, ਜੂਡੋ, ਟੇਬਲ ਟੈਨਿਸ ਅਤੇ ਗੱਤਕਾ ਦੇ ਮੁਕਾਬਲੇ ਸਪੋਰਟਸ ਕੰਪਲੈਕਸ, ਸੈਕਟਰ-78 ਵਿਖੇ ਹੋਏ। ਬਾਕਸਿੰਗ, ਕਿਕ-ਬਾਕਸਿੰਗ, ਵਾਲੀਬਾਲ ਅਤੇ ਤੈਰਾਕੀ ਦੇ ਮੁਕਾਬਲੇ ਸਪੋਰਟਸ ਕੰਪਲੈਕਸ, ਸੈਕਟਰ-63 ਵਿਖੇ ਕਰਵਾਏ ਗਏ, ਜਦਕਿ ਹੈਂਡਬਾਲ ਅਤੇ ਫੁੱਟਬਾਲ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-3ਬੀ-1, ਐੱਸਏਐੱਸ ਨਗਰ ਵਿਖੇ ਹੋਏ। ਵੇਟਲਿਫਟਿੰਗ ਦੇ ਮੁਕਾਬਲੇ ਸੈਕਟਰ-80, ਮੌਲੀ ਬੈਦਵਾਣ ਵਿਖੇ ਕਰਵਾਏ ਗਏ। ਐਥਲੈਟਿਕਸ ਦੇ ਨਤੀਜੇ : ਅੰਡਰ-21 ਵਰਗ ਦੇ ਸ਼ਾਟਪੁੱਟ ਮੁਕਾਬਲੇ ਵਿਚ ਸੰਜੀਵ ਗਿਰ ਮੁਹਾਲੀ ਨੇ ਪਹਿਲਾ ਸਥਾਨ, ਜਸਪ੍ਰੀਤ ਸਿੰਘ ਕੁਰਾਲੀ ਨੇ ਦੂਜਾ ਸਥਾਨ ਅਤੇ ਆਰੀਅਨ ਚੱਢਾ ਖਰੜ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-21 ਵਰਗ ਦੇ ਲੰਬੀ ਛਾਲ ਮੁਕਾਬਲੇ ਵਿਚ ਸੰਨੀ ਨੇ ਪਹਿਲਾ ਸਥਾਨ, ਅਰਮਾਨ ਖ਼ਾਨ ਨੇ ਦੂਜਾ ਸਥਾਨ ਅਤੇ ਬਲਵਿੰਦਰ ਸਿੰਘ ਮੁਹਾਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੂਡੋ ਦੇ ਨਤੀਜੇ : ਅੰਡਰ-14 ਲੜਕੀਆਂ ਦੇ 28 ਕਿਲੋਗ੍ਰਾਮ ਭਾਰ ਵਰਗ ਵਿਚ ਸਮੀਰਾ ਨੇ ਪਹਿਲਾ ਸਥਾਨ, ਪ੍ਰਿਅੰਕਾ ਨੇ ਦੂਜਾ ਸਥਾਨ, ਜਦਕਿ ਸੋਨਮ ਅਤੇ ਵਸ਼ਿੰਕਾ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਦੇ 32 ਕਿਲੋਗ੍ਰਾਮ ਭਾਰ ਵਰਗ ਵਿਚ ਪਿੰਕੀ ਨੇ ਪਹਿਲਾ ਸਥਾਨ, ਅਨੁਸ਼ਿਕਾ ਨੇ ਦੂਜਾ ਸਥਾਨ ਅਤੇ ਅਮਨਜੋਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕਿਆਂ ਦੇ 30 ਕਿਲੋਗ੍ਰਾਮ ਭਾਰ ਵਰਗ ਵਿਚ ਵੰਸ ਨੇ ਪਹਿਲਾ ਸਥਾਨ, ਜਸ਼ਨਦੀਪ ਸਿੰਘ, ਨੇ ਦੂਜਾ ਸਥਾਨ ਅਤੇ ਨੀਤਿਨ ਤੇ ਸੰਜੀਵ, ਨੇ ਤੀਜਾ ਸਥਾਨ ਹਾਸਲ ਕੀਤਾ। ਬਾਕਸਿੰਗ ਦੇ ਨਤੀਜੇ : ਅੰਡਰ-21 ਲੜਕਿਆਂ ਦੇ 55-60 ਕਿਲੋਗ੍ਰਾਮ ਭਾਰ ਵਰਗ ਵਿਚ ਅਰਮਾਨਜੋਤ ਸਿੰਘ ਨੇ ਪਹਿਲਾ ਸਥਾਨ, ਰੋਹਿਤ ਸਿੰਘ ਨੇ ਦੂਜਾ ਸਥਾਨ ਅਤੇ ਅਯਾਨ ਡੇਗਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਲੜਕੀਆਂ ਦੇ 51-54 ਕਿਲੋਗ੍ਰਾਮ ਭਾਰ ਵਰਗ ਵਿਚ ਹਰਮੀਤ ਕੌਰ ਨੇ ਪਹਿਲਾ ਸਥਾਨ ਅਤੇ ਸ਼ਿਵਾਨੀ ਕੁਮਾਰੀ ਨੇ ਦੂਜਾ ਸਥਾਨ ਹਾਸਲ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਵੱਲੋਂ ਵੱਖ-ਵੱਖ ਖੇਡ ਸਥਾਨਾਂ ਦਾ ਦੌਰਾ ਕਰਕੇ ਖੇਡ ਮੁਕਾਬਲਿਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਵੱਖ-ਵੱਖ ਖੇਡ ਮੈਦਾਨਾਂ ਵਿਚ ਪਹੁੰਚ ਕੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।