ਕੁਰਾਲੀ-ਬੱਦੀ ਰੋਡ ’ਤੇ ਗੱਡੀ ਪਲਟੀ
ਕੁਰਾਲੀ-ਬੱਦੀ ਰੋਡ ’ਤੇ ਗੱਡੀ ਪਲਟੀ
Publish Date: Thu, 19 Feb 2026 06:37 PM (IST)
Updated Date: Thu, 19 Feb 2026 06:39 PM (IST)
ਗੁਰਪ੍ਰੀਤ ਸਿੰਘ ਮਨੀ ਸੁਮਨ, ਪੰਜਾਬੀ ਜਾਗਰਣ, ਮੁੱਲਾਂਪੁਰ ਗਰੀਬਦਾਸ : ਕੁਰਾਲੀ ਤੋਂ ਬੱਦੀ ਮੁੱਖ ਮਾਰਗ ਤੇ ਇਕ ਤੇਜ਼ ਰਫ਼ਤਾਰ ਗੱਡੀ ਸ਼ਿਵਾਲਿਕ ਪਹਾੜੀਆਂ ਵਿਚ ਵਸਦੇ ਪਿੰਡ ਸਿਸਵਾਂ ਨੇੜੇ ਹਾਦਸਾਗ੍ਰਸਤ ਹੋ ਗਈ। ਡਰਾਈਵਰ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੌਰਾਨ ਇਹ ਹਾਦਸਾ ਵਾਪਰਿਆ। ਡੂੰਘੀ ਖੱਡ ’ਚ ਡਿੱਗਣ ਦੇ ਬਾਵਜੂਦ ਹਾਦਸਾਗ੍ਰਸਤ ਕਾਰ ਦੇ ਡਰਾਈਵਰ ਸਮੇਤ ਸਾਰੇ ਕਾਰ ਸਵਾਰਾਂ ਦੇ ਮਾਮੂਲੀ ਸੱਟਾਂ ਲੱਗੀਆਂ। ਟ੍ਰੈਫਿਕ ਇੰਚਾਰਜ ਏਐੱਸਆਈ ਸੁਖਮੰਦਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਤੇ ਉਸਦੇ ਤਿੰਨ ਹੋਰ ਸਾਥੀ ਬੱਦੀ ਤੋਂ ਚੰਡੀਗੜ੍ਹ ਜਾ ਰਹੇ ਸਨ। ਚਾਲਕ ਗੁੱਡੂ ਗੁਪਤਾ ਦੇ ਦੱਸਣ ਅਨੁਸਾਰ ਉਸ ਵੱਲੋਂ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇਹ ਹਾਦਸਾ ਵਾਪਰਿਆ। ਜਿਸ ਦੌਰਾਨ ਉਨ੍ਹਾਂ ਦੀ ਗੱਡੀ ਬਿਜਲੀ ਦੇ ਖੰਭੇ ਨਾਲ ਟਕਰਾ ਕੇ ਪਲਟੀਆਂ ਖਾ ਗਈ। ਜਿਸ ਵਿਚ ਸਵਾਰ ਸਾਰੇ ਹੀ ਵਿਅਕਤੀਆਂ ਨੂੰ ਹਾਦਸੇ ਵਾਲੀ ਥਾਂ ਤੋਂ ਲੰਘਦੇ ਰਾਹਗੀਰਾਂ ਵੱਲੋਂ ਗੱਡੀ ’ਚੋਂ ਬਾਹਰ ਕੱਢਿਆ ਗਿਆ।