- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਚੋਰੀ ਦੀਆਂ 3 ਬਾਈਕਾਂ ਤੇ 2 ਐਕਟਿਵਾ ਸਮੇਤ ਮੁਲਜ਼ਮ ਗ੍ਰਿਫ਼ਤਾਰ

ਵਾਹਨ ਚੋਰ ਗਿਰੋਹ ਦਾ ਪਰਦਾਫਾਸ਼
ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਸ਼ਹਿਰ ਵਿਚ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਫੇਸ-1 ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ।
ਡੀਐੱਸਪੀ ਸਿਟੀ-1 ਗੁਰਚਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਅਫ਼ਸਰ ਥਾਣਾ ਫੇਸ-1 ਇੰਸਪੈਕਟਰ ਸੁਖਬੀਰ ਸਿੰਘ ਦੀ ਟੀਮ ਨੇ ਮੁਖ਼ਬਰ ਖ਼ਾਸ ਦੀ ਇਤਲਾਹ ’ਤੇ ਕਾਰਵਾਈ ਕਰਦਿਆਂ ਗੁਰਜੀਤ ਸਿੰਘ ਉਰਫ਼ ਰੋਤਾ ਵਾਸੀ ਖਰੜ ਨੂੰ ਕਾਬੂ ਕੀਤਾ, ਜੋ ਕਿ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ ਅਤੇ ਉਹ ਚੋਰੀਸ਼ੁਦਾ ਮੋਟਰਸਾਈਕਲ ਨੂੰ ਵੇਚਣ ਦੀ ਤਾਕ ਵਿਚ ਪਾਣੀ ਵਾਲੀ ਟੈਂਕੀ, ਪਿੰਡ ਮੁਹਾਲੀ ਕੋਲ ਖੜ੍ਹਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਥਾਣਾ ਫੇਸ-1 ਵਿਖੇ ਅਧੀਨ ਧਾਰਾ 303(2) ਬੀਐੱਨਐੱਸ ਤਹਿਤ ਕੇਸ ਦਰਜ ਕੀਤਾ ਗਿਆ ਅਤੇ ਬਾਅਦ ਵਿਚ ਮਾਮਲੇ ’ਚ ਧਾਰਾ 317(2) ਬੀਐੱਨਐੱਸ ਦਾ ਵਾਧਾ ਕੀਤਾ ਗਿਆ। ਅਦਾਲਤ ਵਿਚ ਪੇਸ਼ ਕਰ ਕੇ ਮੁਲਜ਼ਮ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਸੀ। ਰਿਮਾਂਡ ਦੌਰਾਨ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਕੋਲੋਂ ਚੋਰੀ ਦੇ 3 ਮੋਟਰਸਾਈਕਲ ਤੇ 2 ਐਕਟਿਵਾ ਬਰਾਮਦ ਕੀਤੇ ਹਨ।
ਪਹਿਲਾਂ ਤੋਂ ਦਰਜ ਮੁਕੱਦਮੇ : ਪੁਲਿਸ ਅਨੁਸਾਰ ਮੁਲਜ਼ਮ ਗੁਰਜੀਤ ਸਿੰਘ ਉਰਫ਼ ਰੋਤਾ ਖ਼ਿਲਾਫ਼ ਪਹਿਲਾਂ ਵੀ ਅਪਰਾਧਕ ਮਾਮਲੇ ਦਰਜ ਹਨ, ਜਿਨ੍ਹਾਂ ਵਿਚ ਥਾਣਾ ਮਟੌਰ ਵਿਖੇ ਐੱਨਡੀਪੀਐੱਸ ਐਕਟ ਦਾ ਮਾਮਲਾ ਸ਼ਾਮਲ ਹੈ।