ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੀਰਵਾਰ ਨੂੰ ਇਕ ਅਹਿਮ ਫ਼ੈਸਲਾ ਲੈਂਦੇ ਹੋਏ ਸੂਬੇ ਵਿਚ ਰਜਿਸਟੇ੍ਸ਼ਨ ਮਾਰਕ ਸਟੇਟ ਕੋਡ ਪੀਬੀ ਅਤੇ ਹੋਰ ਬਾਕੀ ਮਾਰਕ ਦਾ ਹਿੱਸਾ ਦਰਸਾਏ ਮਾਪਦੰਡ ’ਤੇ ਪੂਰਾ ਨਹੀਂ ਢੁੱਕਦੇ ਅਜਿਹੇ ਸਾਰੇ ਵਾਹਨਾਂ ਦੇ ਚਲਾਨ ਤੇ ਇਨ੍ਹਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਇਹ ਹੁਕਮ 12 ਜੂਨ 1989 ਤੋਂ ਬਾਅਦ ਰਜਿਸਟੇ੍ਸ਼ਨ ਅਥਾਰਟੀ ਕੋਲ ਰਜਿਸਟਰਡ ਕਰਵਾਏ ਗਏ ਸਾਰੇ ਵਾਹਨਾਂ ’ਤੇ ਲਾਗੂ ਹੋਣਗੇ।

ਪੰਜਾਬ ਸਰਕਾਰ ਨੇ ਐਕਟ ਦੀ ਉਲੰਘਣਾ ਕਰ ਕੇ ਦਿੱਤੇ ਗਏ ਇਨ੍ਹਾਂ ਫੈਂਸੀ, ਅਣ-ਅਧਿਕਾਰਤ ਨੰਬਰਾਂ ਨੂੰ ਜਨਤਕ ਨੋਟਿਸ 30 ਦਸੰਬਰ 2020 ਰਾਹੀਂ ਗ਼ੈਰ-ਕਾਨੂੰਨੀ ਮੰਨਦੇ ਹੋਏ ਰੱਦ ਕਰ ਦਿੱਤਾ ਸੀ। ਇਸ ਦੇ ਨਾਲ ਹੀ ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਇਨ੍ਹਾਂ ਫੈਂਸੀ ਨੰਬਰਾਂ ਨੂੰ ਤੁਰੰਤ ‘ਵਾਹਨ’ ਵੈਬਸਾਈਟ ’ਤੇ ਵੀ ਬਲਾਕ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਮੂਹ ਆਰਟੀਏਜ਼ ਨੂੰ ਹਦਾਇਤ ਕੀਤੀ ਕਿ ਉਹ ਵਿਸ਼ੇਸ਼ ਨਾਕੇ ਲਗਾ ਕੇ ਅਜਿਹੇ ਸਾਰੇ ਵਾਹਨਾਂ ਦੇ ਚਲਾਨ ਕਰਨ ਅਤੇ ਇਨ੍ਹਾਂ ਨੂੰ ਜ਼ਬਤ ਕਰਨ।

Posted By: Jagjit Singh