- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆ ਵੈਲੀ ਸਕੂਲ ਦੀ ਵਿਦਿਆਰਥਣ ਨੇ ਜਿੱਤੇ ਸੋਨ ਅਤੇ ਕਾਂਸੀ ਦੇ ਤਗ਼ਮੇ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਖਰੜ : ਨਿਊ ਸੰਨੀ ਐਨਕਲੇਵ, ਖਰੜ ਸਥਿਤ ਵਿਦਿਆ ਵੈਲੀ ਸਕੂਲ ਦੀ ਵਿਦਿਆਰਥਣ ਸਾਈਆਸ਼ਵੀ ਜੋਸ਼ੀ ਨੇ ਸੀਬੀਐੱਸਈ ਨਾਰਥ ਜ਼ੋਨ-2 ਸਕੇਟਿੰਗ ਚੈਂਪੀਅਨਸ਼ਿਪ 2026-27 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਸੋਨ ਅਤੇ ਕਾਂਸੀ ਦਾ ਤਗ਼ਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਗੁਰੂਗ੍ਰਾਮ ਵਿਖੇ ਕਰਵਾਈ ਗਈ ਇਸ ਚੈਂਪੀਅਨਸ਼ਿਪ ਦੌਰਾਨ ਸਾਈਆਸ਼ਵੀ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਲਗਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਸਾਈਆਸ਼ਵੀ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ। ਉਸ ਦੀ ਸਖ਼ਤ ਮਿਹਨਤ, ਨਿਰੰਤਰ ਅਭਿਆਸ ਅਤੇ ਖੇਡਾਂ ਪ੍ਰਤੀ ਸਮਰਪਣ ਨੇ ਉਸ ਨੂੰ ਇਸ ਮੁਕਾਮ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਜ਼ੋਨ ਪੱਧਰ ਦੇ ਇਸ ਵੱਕਾਰੀ ਮੁਕਾਬਲੇ ਵਿਚ ਦੋ ਤਗ਼ਮੇ ਜਿੱਤਣ ਦੇ ਨਾਲ-ਨਾਲ ਸਾਈਆਸ਼ਵੀ ਨੇ ਸੀਬੀਐੱਸਈ ਕੌਮੀ ਸਕੇਟਿੰਗ ਚੈਂਪੀਅਨਸ਼ਿਪ ਲਈ ਵੀ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਕੌਮੀ ਪੱਧਰ ਦੇ ਮੁਕਾਬਲੇ ਲਈ ਚੋਣ ਹੋਣਾ ਸਾਈਆਸ਼ਵੀ ਦੀ ਖੇਡ ਯਾਤਰਾ ਵਿਚ ਇਕ ਹੋਰ ਮਹੱਤਵਪੂਰਨ ਪ੍ਰਾਪਤੀ ਹੈ। ਹੁਣ ਉਹ ਕੌਮੀ ਮੰਚ ’ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰੇਗੀ ਅਤੇ ਸਕੂਲ ਤੇ ਆਪਣੇ ਖੇਤਰ ਦਾ ਨਾਮ ਹੋਰ ਉੱਚਾ ਚੁੱਕਣ ਲਈ ਯਤਨਸ਼ੀਲ ਰਹੇਗੀ। ਇਸ ਮੌਕੇ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਨੇ ਸਾਈਆਸ਼ਵੀ ਜੋਸ਼ੀ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ। ਉਨ੍ਹਾਂ ਨੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਉਣ ਵਾਲੀ ਕੌਮੀ ਸਕੇਟਿੰਗ ਚੈਂਪੀਅਨਸ਼ਿਪ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਖੇਡ ਪ੍ਰਾਪਤੀਆਂ ਸਕੂਲ ਲਈ ਮਾਣ ਵਾਲੀ ਗੱਲ ਹਨ ਅਤੇ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ।