- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਡੀਗੜ੍ਹ ਵਿਜੀਲੈਂਸ ਸੈੱਲ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਸੀਪੀਡਬਲਿਊਡੀ (ਸੀਪੀ ਡਿਵੀਜ਼ਨ ਨੰਬਰ-2) ਵਿਚ ਆਊਟਸੋਰਸ ਆਧਾਰ ’ਤੇ ਤਾਇਨਾਤ ਕਲਰਕ ਗੌਰਵ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ: ਚੰਡੀਗੜ੍ਹ ਵਿਜੀਲੈਂਸ ਸੈੱਲ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਸੀਪੀਡਬਲਿਊਡੀ (ਸੀਪੀ ਡਿਵੀਜ਼ਨ ਨੰਬਰ-2) ਵਿਚ ਆਊਟਸੋਰਸ ਆਧਾਰ ’ਤੇ ਤਾਇਨਾਤ ਕਲਰਕ ਗੌਰਵ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਸੈੱਲ ਨੂੰ ਮਿਲੀ ਸ਼ਿਕਾਇਤ ਅਨੁਸਾਰ ਮੁਲਜ਼ਮ ਸ਼ਿਕਾਇਤਕਰਤਾ ਦੇ ਪਿਤਾ ਦੀ ਪੈਨਸ਼ਨ ਅਤੇ ਹੋਰ ਵਿੱਤੀ ਲਾਭਾਂ ਨਾਲ ਸੰਬੰਧਿਤ ਫਾਈਲ ਪ੍ਰੋਸੈਸ ਕਰਨ ਦੇ ਬਦਲੇ 30 ਹਜ਼ਾਰ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ।
ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਥਾਣਾ, ਚੰਡੀਗੜ੍ਹ ਵਿਚ 8 ਜੁਲਾਈ ਨੂੰ ਐਫਆਈਆਰ ਨੰਬਰ 01, ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਦਰਜ ਕੀਤੀ ਗਈ ਹੈ।
ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਸੈੱਲ ਨੇ ਜਾਲ ਵਿਛਾ ਕੇ ਕਾਰਵਾਈ ਕੀਤੀ ਅਤੇ ਸੈਕਟਰ-9 ਸਥਿਤ ਪੁਰਾਣੀ ਯੂਟੀ ਸਕੱਤਰੇਤ ਇਮਾਰਤ ਦੇ ਪਿੱਛੇ ਦੋ ਸੁਤੰਤਰ ਗਵਾਹਾਂ ਦੀ ਮੌਜੂਦਗੀ ਵਿਚ ਗੌਰਵ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਥਿਤ ਤੌਰ ’ਤੇ ਰੰਗੇ ਹੱਥੀਂ ਕਾਬੂ ਕਰ ਲਿਆ।
ਦੂਜੇ ਪਾਸੇ ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਨੂੰ ਰਿਸ਼ਵਤ ਨਾ ਦੇਣ। ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ ਜਾਂ ਭ੍ਰਿਸ਼ਟਾਚਾਰ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਇਸ ਦੀ ਤੁਰੰਤ ਸੂਚਨਾ ਵਿਜੀਲੈਂਸ ਸੈੱਲ ਨੂੰ ਦਿੱਤੀ ਜਾਵੇ।