- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਟਰੈਪ ਦੇ 529 ਮਾਮਲਿਆਂ ’ਚ 638 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 546 ਫੌਜਦਾਰੀ ਮਾਮਲਿਆਂ ਵਿੱਚ 492 ਮੁਲਜ਼ਮਾਂ ਨੂੰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬੀ ਜਾਗਰਣ, ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-08-2026 ਤੱਕ ਭ੍ਰਿਸ਼ਟਾਚਾਰ ਦੇ ਕੁੱਲ 1107 ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ’ਚ 1146 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਤੋਂ ਇਲਾਵਾ, ਉਕਤ ਅਰਸੇ ਦੌਰਾਨ ਕੁੱਲ 301 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ ਭ੍ਰਿਸ਼ਟਾਚਾਰ ਦੇ 154 ਮਾਮਲਿਆਂ ’ਚ 248 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।