ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਕਥਿਤ ਤੌਰ 'ਤੇ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਪੈਰਾਂ ਨੂੰ ਹੱਥ ਲਾਉਣ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵੱਡਾ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ। ਵਿਰੋਧੀ ਦਲ ਇਸ ਵੀਡੀਓ 'ਤੇ ਤਿੱਖੀ ਪ੍ਰਤੀਕਿਰਿਆ ਦੇ ਰਿਹਾ ਹੈ। ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਨੇ ਕਿਹਾ ਕਿ ਵੀਡੀਓ ਕਾਂਗਰਸ ਦੀ ਸੰਸਕ੍ਰਿਤੀ ਨੂੰ ਉਜਾਗਰ ਕਰਦਾ ਹੈ।

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਪੰਜਾਬ ਵਾਸੀਆਂ ਨੂੰ ਨਵੀਂ ਸ਼ੁਰੂਆਤ ਲਈ ਵਧਾਈ ਦਿੱਤੀ। ਇਸ ਤੋਂ ਪਹਿਲਾਂ ਸਾਬਕਾ ਕਾਂਗਰਸ ਮੁਖੀ ਨੇ ਚੰਡੀਗੜ੍ਹ 'ਚ ਪੰਜਾਬ ਰਾਜਭਵਨ 'ਚ ਸਹੁੰ ਚੁੱਕ ਸਮਾਗਮ 'ਚ ਹਿੱਸਾ ਲਿਆ ਪਰ ਰਾਹੁਲ ਗਾਂਧੀ ਨੇ ਚੰਡੀਗੜ੍ਹ 'ਚ ਕਾਂਗਰਸ ਦੇ ਦਿੱਗਜ਼ ਆਗੂ ਤੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਘਰ ਦਾ ਦੌਰਾ ਨਹੀਂ ਕੀਤਾ।

ਨੋਟ : ਪੰਜਾਬੀ ਜਾਗਰਣ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ।

Posted By: Ravneet Kaur