- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਬੇਟੀ ਨੂੰ ਮਿਲਣ ਅਤੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਆਏ ਸਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨੇ ਉਨ੍ਹਾਂ ਖ਼ਿਲਾਫ਼ ਕੂੜ ਪ੍ਰਚਾਰ ਕੀਤਾ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਅਕਾਲੀ ਨੇਤਾ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਉਨ੍ਹਾਂ ਨੇ ਕੈਨੇਡਾ ਵਿਚ ਦਾਖਲ ਹੋਣ ਦੀ ਅਰਜ਼ੀ ਸਵੈ ਇੱਛਾ ਨਾਲ ਵਾਪਸ ਲਈ ਹੈ। ਪ੍ਰੈਸ ਕਾਨਫਰੰਸ ਦੌਰਾਨ ਰੋਮਾਣਾ ਨੇ ਦੱਸਿਆ ਕਿ ਉਨ੍ਹਾਂ ਖ਼ਿਲਾਫ਼ ਝੂਠੀ ਸ਼ਿਕਾਇਤ ਕੀਤੀ ਗਈ ਸੀ, ਜਿਸ ਦਾ ਉਦੇਸ਼ ਉਨ੍ਹਾਂ ਨੂੰ ਕੈਨੇਡਾ ਦਾਖਲ ਹੋਣ ਤੋਂ ਰੋਕਣਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਬੇਟੀ ਨੂੰ ਮਿਲਣ ਅਤੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਆਏ ਸਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨੇ ਉਨ੍ਹਾਂ ਖ਼ਿਲਾਫ਼ ਕੂੜ ਪ੍ਰਚਾਰ ਕੀਤਾ। ਰੋਮਾਣਾ ਨੇ ਕਿਹਾ ਕਿ ਉਹ ਇਸ ਮਾਮਲੇ ਵਿਚ ਝੂਠੀਆਂ ਖ਼ਬਰਾਂ ਲਾ ਕੇ ਉਸ ਦਾ ਅਕਸ ਖਰਾਬ ਕਰਨ ਵਾਲਿਆਂ ਖ਼ਿਲਾਫ ਮਾਣਹਾਨੀ ਦਾ ਕੇਸ ਅਤੇ ਕਾਨੂੰਨੀ ਕਾਰਵਾਈ ਕਰਨਗੇ।