ਲੋਕਾਂ ਦੇ ਸਹਿਯੋਗ ਨਾਲ ਕਾਰਗਰ ਸਾਬਤ ਹੋ ਰਹੀ ਹੈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ : ਕੁਲਵੰਤ ਸਿੰਘ ਯੁੱਧ ਨਸ਼ਿਆਂ ਵਿਰੁੱਧ : ਲੋਕਾਂ ਦੇ ਸਹਿਯੋਗ ਨਾਲ ਕਾਰਗਰ ਸਾਬਤ ਹੋ ਰਹੀ ਹੈ ਮੁਹਿੰਮ
Publish Date: Sat, 19 Sep 2026 06:08 PM (IST)
Updated Date: Sun, 20 Sep 2026 04:05 AM (IST)
ਫੋਟੋ ਕੈਪਸ਼ਨ : ‘ਯੁੱਧ ਨਸ਼ਿਆਂ ਵਿਰੁੱਧ’ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ। 2ਪੀ * ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢ ਕੇ ਖੇਡਾਂ ਵੱਲ ਲੈ ਕੇ ਜਾਣਾ ਸਮੇਂ ਦੀ ਮੁੱਖ ਲੋੜ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਹੀ ਅਰਥਾਂ ’ਚ ਲੋਕਾਂ ਦਾ ਯੁੱਧ ਹੈ ਤੇ ਇਸ ਨੂੰ ਸਫ਼ਲ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਨ੍ਹਾਂ ਦਾ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਨਸ਼ਿਆਂ ਵਿਰੁੱਧ ਵਿੱਢੀ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਇਕ ਵਿਆਪਕ ਜਨ ਅੰਦੋਲਨ ਦਾ ਰੂਪ ਦਿੱਤਾ ਗਿਆ ਹੈ। ਇਸ ਮੁਹਿੰਮ ਦੇ 551 ਦਿਨਾਂ ਦੌਰਾਨ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਨਾਲ ਹੀ ਨਸ਼ਾ ਛੱਡਣ ਦੇ ਇੱਛੁਕ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ’ਚ ਦਾਖ਼ਲ ਕਰਵਾ ਕੇ ਉਨ੍ਹਾਂ ਦੇ ਇਲਾਜ ਅਤੇ ਪੁਨਰਵਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਸਰਕਾਰ ਜਾਂ ਪੁਲਿਸ-ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਸਮਾਜ ਦੇ ਹਰ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਸਿੱਖਿਆ ਅਤੇ ਸਿਹਤਮੰਦ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਜ਼ਰੂਰੀ ਹੈ। ਇਸੇ ਉਦੇਸ਼ ਨਾਲ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਲੈ ਕੇ ਜਾਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਹਲਕੇ ਵਿਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਈ ਮਹੱਤਵਪੂਰਨ ਕੰਮ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਵੀ ਜਲਦੀ ਮੁਕੰਮਲ ਕੀਤਾ ਜਾਵੇਗਾ। ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੰਚਾਂ-ਸਰਪੰਚਾਂ, ਕੌਂਸਲਰਾਂ, ਪੁਲਿਸ-ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਫ਼ਲ ਨਹੀਂ ਹੋ ਸਕਦੀ। ਉਨ੍ਹਾਂ ਸਮੂਹ ਵਰਗਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਗਰਮ ਭੂਮਿਕਾ ਲਈ ਅੱਗੇ ਆਉਣ। ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਜ਼ੋਨ ਇੰਚਾਰਜ ਅਨੂ ਬੱਬਰ, ਜ਼ਿਲ੍ਹਾ ਇੰਚਾਰਜ ਜਗਜੀਤ ਸਿੰਘ, ਸੀਨੀਅਰ ਡਿਪਟੀ ਮੇਅਰ ਆਰਪੀ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਡੀਐੱਸਪੀ ਹਰਸਿਮਰਨ ਸਿੰਘ ਬੱਲ, ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਗੁਰਪ੍ਰੀਤ ਸਿੰਘ ਚਾਹਲ, ਗੁਰਜੀਤ ਸਿੰਘ, ਕਮਲਜੀਤ ਸਿੰਘ, ਅਹਿਲਕਾਰ ਖਾਨ, ਮਲਕੀਤ ਨਨੂਆ, ਜਸਪਾਲ ਸਿੰਘ ਬਿੱਲਾ, ਗੁਰਜਿੰਦਰ ਸਿੰਘ ਬੱਲੋਮਾਜਰਾ, ਸਰਪੰਚ ਨਰਿੰਦਰ ਸਿੰਘ, ਸਰਪੰਚ ਲਖਮੀਰ ਸਿੰਘ, ਸਰਪੰਚ ਰਣਧੀਰ ਸਿੰਘ ਤੇ ਕੌਂਸਲਰ ਬਚਨ ਸਿੰਘ ਬੋਪਾਰਾਏ ਸਮੇਤ ਹੋਰ ਪਤਵੰਤੇ ਹਾਜ਼ਰ ਸਨ।