ਡੇਰਾਬੱਸੀ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫੇਜ਼-2 ਦੀ ਸ਼ੁਰੂਆਤ
ਡੇਰਾਬੱਸੀ ਵਿਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਫੇਜ਼-2 ਦੀ ਸ਼ੁਰੂਆਤ,
Publish Date: Thu, 08 Jan 2026 05:31 PM (IST)
Updated Date: Thu, 08 Jan 2026 05:33 PM (IST)
ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ : ਪਰਮਜੀਤ ਸਿੰਘ ਰੰਧਾਵਾ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਪੰਜਾਬ ’ਚ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਫੇਜ਼-2 ਦੇ ਤਹਿਤ ਡੇਰਾਬੱਸੀ ਹਲਕੇ ਵਿਚ ਵੀ ਇਸ ਮੁਹਿੰਮ ਦਾ ਆਗ਼ਾਜ਼ ਕੀਤਾ ਗਿਆ। ਇਸ ਸਬੰਧੀ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਕੋਆਰਡੀਨੇਟਰ ਸੁਮਿਤ ਰਾਣਾ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਅਹਿਮ ਬੈਠਕ ਕੀਤੀ ਗਈ। ਇਸ ਦੌਰਾਨ ਹਲਕਾ ਵਿਧਾਇਕ ਡੇਰਾਬੱਸੀ ਦੇ ਛੋਟੇ ਭਰਾ ਪਰਮਜੀਤ ਸਿੰਘ ਰੰਧਾਵਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵਚਨਬੱਧ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰਸ਼ਾਸਨ, ਸਿੱਖਿਆ ਸੰਸਥਾਵਾਂ ਅਤੇ ਆਮ ਲੋਕਾਂ ਦੀ ਸਾਂਝੀ ਭੂਮਿਕਾ ਬਹੁਤ ਜ਼ਰੂਰੀ ਹੈ। ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਜਾਗਰੂਕਤਾ ਫੈਲਾਉਣ ਲਈ ਵੱਖ-ਵੱਖ ਪ੍ਰੋਗਰਾਮ ਚਲਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਠਕ ਦੇ ਅੰਤ ਵਿਚ ਡੇਰਾਬੱਸੀ ਹਲਕੇ ’ਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਫੇਜ਼-2 ਨੂੰ ਜ਼ਮੀਨੀ ਪੱਧਰ ’ਤੇ ਸਫ਼ਲ ਬਣਾਉਣ ਦਾ ਸੱਦਾ ਦਿੱਤਾ ਗਿਆ।