- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਦੀ ਘਟਨਾ 'ਤੇ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੀ ਚੁੱਪੀ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਐੱਸਸੀ ਕਮਿਸ਼ਨ ਵੱਲੋਂ ਸੁਰੱਖਿਆ ਤੇ ਧਿਆਨ ਦੀ ਸਭ ਤੋਂ ਵੱਧ ਲੋੜ ਸੀ, ਤਾਂ ਉਹ ਸਫ਼ਾਈ ਕਰਮਚਾਰੀ ਸਨ ਪਰ ਇਸਦੇ ਬਾਵਜੂਦ ਕਮਿਸ਼ਨ ਦੇ ਚੇਅਰਮੈਨ ਚੁੱਪ ਰਹੇ ਹਨ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਰਨਾਲਾ ’ਚ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਜ਼ੁਲਮ ਤੇ ਚੁੱਪੀ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਸੀਐੱਮ ਮਾਨ ਨੂੰ ਪੁੱਛਿਆ ਕਿ ਉਹ ਉਨ੍ਹਾਂ ਸਫ਼ਾਈ ਕਰਮਚਾਰੀਆਂ ਪ੍ਰਤੀ ਇੰਨੇ ਲਾਪਰਵਾਹ ਕਿਵੇਂ ਹੋ ਸਕਦੇ ਹਨ, ਜਿਨ੍ਹਾਂ ਦੇ ਹੱਥਾਂ ’ਚ ਉਨ੍ਹਾਂ ਦੀ ਪਾਰਟੀ ਦਾ ਚੋਣ ਨਿਸ਼ਾਨ ਝਾੜੂ ਸੀ। ਪੁਲਿਸ ਨੇ ਉਨ੍ਹਾਂ ਹੀ ਹੱਥਾਂ ਤੇ ਸਿਰਾਂ 'ਤੇ ਵਾਰ ਕੀਤੇ, ਜਿਹੜੇ ਝਾੜੂ ਫੜੇ ਹੋਏ ਸਨ? ਵੜਿੰਗ ਨੇ ਐਲਾਨ ਕੀਤਾ ਕਿ ਉਹ ਸਫਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਕਥਿਤ ਜ਼ੁਲਮ, ਮਨੁੱਖੀ ਅਧਿਕਾਰਾਂ ਦੀ ਗੰਭੀਰ ਉਲੰਘਣਾ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਨਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਪੁਲਿਸ ਨੇ ਨਾ ਸਿਰਫ਼ ਸਫਾਈ ਕਰਮਚਾਰੀਆਂ 'ਤੇ ਦਹਿਸ਼ਤ ਦਾ ਮਾਹੌਲ ਬਣਾਇਆ ਹੈ, ਸਗੋਂ ਵਿਦਿਆਰਥੀਆਂ, ਬਿਜਲੀ ਮੁਲਾਜ਼ਮਾਂ, ਕਿਸਾਨਾਂ ਤੇ ਮਨਰੇਗਾ ਵਰਕਰਾਂ ਸਮੇਤ ਸਮਾਜ ਦੇ ਹਰ ਵਰਗ ਨਾਲ ਵੀ ਇਸੇ ਤਰ੍ਹਾਂ ਦਾ ਵਰਤਾਅ ਕੀਤਾ ਹੈ।
ਵੜਿੰਗ ਨੇ ਮੁੱਖ ਮੰਤਰੀ ਨੂੰ ਸਫ਼ਾਈ ਕਰਮਚਾਰੀਆਂ ਤੋਂ ਮਾਫ਼ੀ ਮੰਗਣ ਤੇ ਉਨ੍ਹਾਂ ਖ਼ਿਲਾਫ਼ ਬੇਰਹਿਮੀ ਕਰਨ ਵਾਲੇ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਬਰਨਾਲਾ ਦੀ ਘਟਨਾ 'ਤੇ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੀ ਚੁੱਪੀ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਐੱਸਸੀ ਕਮਿਸ਼ਨ ਵੱਲੋਂ ਸੁਰੱਖਿਆ ਤੇ ਧਿਆਨ ਦੀ ਸਭ ਤੋਂ ਵੱਧ ਲੋੜ ਸੀ, ਤਾਂ ਉਹ ਸਫ਼ਾਈ ਕਰਮਚਾਰੀ ਸਨ ਪਰ ਇਸਦੇ ਬਾਵਜੂਦ ਕਮਿਸ਼ਨ ਦੇ ਚੇਅਰਮੈਨ ਚੁੱਪ ਰਹੇ ਹਨ।