ਸ਼ੈਮਰੌਕ ਸਕੂਲ ਮੁਹਾਲੀ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਨਿੱਘੀ ਵਿਦਾਇਗੀ
ਸ਼ੈਮਰੌਕ ਸਕੂਲ ਮੋਹਾਲੀ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਨਿੱਘੀ ਵਿਦਾਇਗੀ
Publish Date: Wed, 07 Jan 2026 05:46 PM (IST)
Updated Date: Wed, 07 Jan 2026 05:48 PM (IST)

ਯਾਦਾਂ, ਸੰਗੀਤ ਅਤੇ ਸੁਨਹਿਰੀ ਭਵਿੱਖ ਦੀਆਂ ਉਮੀਦਾਂ ਨਾਲ ਭਰਿਆ ਰਿਹਾ ਫੇਅਰਵੈਲ ਸਮਾਰੋਹ ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸ਼ੈਮਰੌਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ-69 ਸਕੂਲ ਵਿਖੇ 11ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਯਾਦਗਾਰੀ ਵਿਦਾਇਗੀ ਸਮਾਗਮ ਕੀਤਾ ਗਿਆ। ਸਕੂਲ ਕੈਂਪਸ ਅੱਜ ਪੁਰਾਣੀਆਂ ਯਾਦਾਂ, ਹਾਸੇ ਅਤੇ ਸੰਗੀਤ ਦੀਆਂ ਧੁਨਾਂ ਨਾਲ ਗੂੰਜ ਉੱਠਿਆ। ਸਮਾਗਮ ਵਿਚ ਸ਼ੈਮਰੌਕ ਅਤੇ ਓਕਫੀਲਡ ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਏ.ਐਸ. ਬਾਜਵਾ ਅਤੇ ਮੈਨੇਜਿੰਗ ਡਾਇਰੈਕਟਰ ਕਰਨ ਬਾਜਵਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਆਸ਼ੀਰਵਾਦ ਦਿੱਤਾ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਪ੍ਰਨੀਤ ਸੋਹਲ ਦੇ ਪ੍ਰੇਰਨਾਦਾਇਕ ਭਾਸ਼ਣ ਨਾਲ ਹੋਈ, ਜਿਸ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੇ ਆਤਮ-ਵਿਸ਼ਵਾਸ ਨਾਲ ਆਪਣੇ ਸੁਪਨਿਆਂ ਦਾ ਪਿੱਛਾ ਕਰਨ ਲਈ ਉਤਸ਼ਾਹਿਤ ਕੀਤਾ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਰੰਗਾਰੰਗ ਪ੍ਰੋਗਰਾਮ ਨੇ ਸਭ ਦਾ ਮਨ ਮੋਹ ਲਿਆ। ਹੈੱਡ ਬੁਆਏ ਅਤੇ ਹੈੱਡ ਗਰਲ ਵੱਲੋਂ ਦਿੱਤੇ ਗਏ ਭਾਵੁਕ ਭਾਸ਼ਣਾਂ ਨੇ ਸਕੂਲ ਦੇ ਦਿਨਾਂ ਦੀਆਂ ਯਾਦਾਂ ਤਾਜ਼ਾ ਕਰ ਦਿੱਤੀਆਂ। ਇਸ ਤੋਂ ਇਲਾਵਾ ਸ਼ਾਨਦਾਰ ਡਾਂਸ, ਸੁਰੀਲੇ ਗੀਤਾਂ ਅਤੇ ਕਵਿਤਾਵਾਂ ਰਾਹੀਂ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰਾਂ ਨੂੰ ਪਿਆਰ ਭਰੀ ਵਿਦਾਇਗੀ ਦਿੱਤੀ। 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਚੇਅਰਮੈਨ ਏ.ਐਸ. ਬਾਜਵਾ ਨੇ ਕਿਹਾ ਕਿ ਵਿਦਿਆਰਥੀ ਜੀਵਨ ਦਾ ਇਹ ਪੜਾਅ ਬਹੁਤ ਮਹੱਤਵਪੂਰਨ ਹੈ। ਸਾਨੂੰ ਆਪਣੇ ਵਿਦਿਆਰਥੀਆਂ ਤੇ ਮਾਣ ਹੈ ਅਤੇ ਸਾਨੂੰ ਪੂਰਾ ਭਰੋਸਾ ਹੈ ਕਿ ਉਹ ਜਿੱਥੇ ਵੀ ਜਾਣਗੇ, ਆਪਣੀ ਮਿਹਨਤ ਅਤੇ ਸੰਸਕਾਰਾਂ ਨਾਲ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕਰਨਗੇ। ਸਾਡੀਆਂ ਸ਼ੁਭਕਾਮਨਾਵਾਂ ਹਮੇਸ਼ਾ ਉਨ੍ਹਾਂ ਦੇ ਨਾਲ ਹਨ। ਸਮਾਗਮ ਦਾ ਅੰਤ ਸੁਆਦੀ ਰਿਫਰੈਸ਼ਮੈਂਟ ਅਤੇ ਯਾਦਗਾਰੀ ਤਸਵੀਰਾਂ ਖਿਚਵਾਉਣ ਨਾਲ ਹੋਇਆ, ਜਿਸ ਨੇ ਇਸ ਦਿਨ ਨੂੰ ਹਮੇਸ਼ਾ ਲਈ ਯਾਦਗਾਰ ਬਣਾ ਦਿੱਤਾ।