- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੜਿੰਗ ਨੇ ਕਿਹਾ ਕਿ 1959 ਵਿੱਚ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਅਤੇ ਅਕਾਲੀ ਆਗੂ ਮਾਸਟਰ ਤਾਰਾ ਸਿੰਘ ਦਰਮਿਆਨ ਹੋਏ ਸਮਝੌਤੇ ਵਿੱਚ ਵੀ ਇਸ ਗੱਲ ਦਾ ਸਪੱਸ਼ਟ ਜ਼ਿਕਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਆਪਣੇ ਸੰਬੋਧਨ ਦੌਰਾਨ ਇਸ ਸਮਝੌਤੇ ਦਾ ਹਵਾਲਾ ਦਿੱਤਾ ਹੈ।

ਚੰਡੀਗੜ੍ਹ, ਪੰਜਾਬੀ ਜਾਗਰਣ ਬਿਊਰੋ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਨਾਲ ਸਬੰਧਤ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਸਰਕਾਰ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਲਾਹ-ਮਸ਼ਵਰਾ ਕਰਨਾ ਲਾਜ਼ਮੀ ਹੈ।
ਵੜਿੰਗ ਨੇ ਕਿਹਾ ਕਿ 1959 ਵਿੱਚ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਅਤੇ ਅਕਾਲੀ ਆਗੂ ਮਾਸਟਰ ਤਾਰਾ ਸਿੰਘ ਦਰਮਿਆਨ ਹੋਏ ਸਮਝੌਤੇ ਵਿੱਚ ਵੀ ਇਸ ਗੱਲ ਦਾ ਸਪੱਸ਼ਟ ਜ਼ਿਕਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਆਪਣੇ ਸੰਬੋਧਨ ਦੌਰਾਨ ਇਸ ਸਮਝੌਤੇ ਦਾ ਹਵਾਲਾ ਦਿੱਤਾ ਹੈ।
ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤਖ਼ਤ ਵੱਲੋਂ ਸੁਝਾਈਆਂ ਸੋਧਾਂ ਅਤੇ ਤਬਦੀਲੀਆਂ ਨੂੰ ਕਾਨੂੰਨ ਵਿੱਚ ਸ਼ਾਮਲ ਕਰੇਗੀ।
ਵੜਿੰਗ ਨੇ ਕਿਹਾ ਕਿ ਅੰਗਰੇਜ਼ੀ ਹਕੂਮਤ ਨੇ ਵੀ ਸਿੱਖ ਭਾਈਚਾਰੇ ਨਾਲ ਸਲਾਹ ਕੀਤੇ ਬਿਨਾਂ ਉਨ੍ਹਾਂ ਦੇ ਧਾਰਮਿਕ ਮਾਮਲਿਆਂ ਨਾਲ ਸਬੰਧਤ ਕੋਈ ਕਾਨੂੰਨ ਇਕਪੱਖੀ ਤੌਰ 'ਤੇ ਨਹੀਂ ਬਣਾਇਆ ਸੀ। ਇਸ ਲਈ ਮੌਜੂਦਾ ਸਰਕਾਰ ਨੂੰ ਵੀ ਇਸ ਪਰੰਪਰਾ ਅਤੇ ਮਰਿਆਦਾ ਦਾ ਸਨਮਾਨ ਕਰਨਾ ਚਾਹੀਦਾ ਹੈ।