ਵਰਿਆਮ ਸਿੰਘ ਨੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦਾ ਵਾਧੂ ਚਾਰਜ ਸੰਭਾਲਿਆ
ਵਰਿਆਮ ਸਿੰਘ ਨੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦਾ ਵਾਧੂ ਚਾਰਜ ਸੰਭਾਲਿਆ
Publish Date: Fri, 16 Jan 2026 05:28 PM (IST)
Updated Date: Fri, 16 Jan 2026 05:30 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਵੱਲੋਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਦੀ ਅਸਾਮੀ ਦਾ ਵਾਧੂ ਚਾਰਜ ਸੰਭਾਲਿਆ ਗਿਆ। ਉਨ੍ਹਾਂ ਵੱਲੋਂ ਇਸ ਮੌਕੇ ’ਤੇ ਡੇਅਰੀ ਵਿਕਾਸ ਵਿਭਾਗ, ਮੁੱਖ ਦਫ਼ਤਰ, ਪਸ਼ੂਧਨ ਭਵਨ, ਸੈਕਟਰ 68, ਐੱਸਏਐੱਸ ਨਗਰ (ਮੁਹਾਲੀ) ਵਿਖੇ ਮੌਜੂਦ ਅਧਿਕਾਰੀਆਂ/ਕਰਮਚਾਰੀਆਂ ਨਾਲ ਪਹਿਲੀ ਬੈਠਕ ਕੀਤੀ ਗਈ। ਉਨ੍ਹਾਂ ਵੱਲੋਂ ਅਦਾਰੇ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਪਬਲਿਕ ਦੇ ਕੰਮ ਤਨਦੇਹੀ ਨਾਲ ਕਰਨ ਅਤੇ ਡੇਅਰੀ ਫਾਰਮਰਾਂ ਦੀਆਂ ਮੁਸ਼ਕਲਾਂ ਵੱਲ ਵਿਸ਼ੇਸ ਧਿਆਨ ਦੇਣ ਦੀਆਂ ਹਦਾਇਤਾਂ ਜਾਰੀ ਕਰਦੇ ਹੋਏ ਇਸ ਕੰਮ ਵਿਚ ਹਰ ਤਰ੍ਹਾਂ ਦੇ ਸਹਿਯੋਗ ਅਤੇ ਮਾਰਗਦਰਸ਼ਨ ਦਾ ਭਰੇਸਾ ਦਿੱਤਾ ਗਿਆ। ਉਨ੍ਹਾਂ ਵੱਲੋਂ ਇਹ ਵੀ ਵਿਸ਼ਵਾਸ ਦਿਵਾਇਆ ਗਿਆ ਕਿ ਕੈਬਨਿਟ ਮੰਤਰੀ ਅਤੇ ਪ੍ਰਮੁੱਖ ਸਕੱਤਰ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੀ ਗਤੀਸ਼ੀਲ ਅਗਵਾਈ ਹੇਠ ਵਿਭਾਗ ਦੇ ਸਮੂਹ ਅਧਿਕਾਰੀ/ਕਰਮਚਾਰੀ, ਰਾਜ ਦੇ ਡੇਅਰੀ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਸਹੂਲਤਾਂ ਸਬੰਧੀ ਵਿਸ਼ੇਸ਼ ਉਪਰਾਲੇ ਕਰਨਗੇ, ਤਾਂ ਜੋ ਡੇਅਰੀ ਫਾਰਮਰਾਂ ਦਾ ਜੀਵਨ ਪੱਧਰ ਉੱਚਾ ਕੀਤਾ ਜਾ ਸਕੇ ਅਤੇ ਪੰਜਾਬ ਰਾਜ ਵਿਚ ਡੇਅਰੀ ਖੇਤਰ ਦੇ ਬਹੁਪੱਖੀ ਵਿਕਾਸ ਨੂੰ ਸੁਨਿਸ਼ਚਿਤ ਕੀਤਾ ਜਾਵੇਗਾ।