ਜਲ ਵਿਭਾਗ ਦੇ ਕਰਮਚਾਰੀਆਂ ਨੇ ਲਾਇਆ ਧਰਨਾ
ਜਲ ਵਿਭਾਗ ਦੇ ਕਰਮਚਾਰੀਆਂ ਨੇ ਲਾਇਆ ਧਰਨਾ
Publish Date: Mon, 16 Mar 2026 07:43 PM (IST)
Updated Date: Mon, 16 Mar 2026 07:46 PM (IST)
ਗੁਰਪ੍ਰੀਤ ਸਿੰਘ ਮਨੀ ਸੁਮਨ, ਪੰਜਾਬੀ ਜਾਗਰਣ ਮੁੱਲਾਂਪੁਰ ਗਰੀਬਦਾਸ : ਨਿਆਗਾਓਂ ਜਲ ਵਿਭਾਗ ਦੇ ਆਊਟਸੋਰਸ ਟਿਊਬਵੈੱਲ ਆਪ੍ਰੇਟਰਾਂ ਨੇ ਪਿਛਲੇ ਮਹੀਨੇ ਦੀ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਪ੍ਰਦਰਸ਼ਨ ਕੀਤਾ। ਟਿਊਬਵੈੱਲ ਆਪ੍ਰੇਟਰਾਂ ਨੇ ਦੱਸਿਆ ਕਿ ਫਰਵਰੀ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਉਨ੍ਹਾਂ ਨੇ 16 ਮਾਰਚ ਤੋਂ ਸਾਰੇ 21 ਵਾਰਡਾਂ ਵਿਚ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਹੈ ਅਤੇ ਨਗਰ ਕੌਂਸਲ ਨਿਆਗਾਓਂ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ। ਟਿਊਬਵੈੱਲ ਆਪ੍ਰੇਟਰਾਂ ਦਾ ਕਹਿਣਾ ਹੈ ਕਿ ਪਿਛਲੇ 3 ਸਾਲ ਤੋਂ ਉਨ੍ਹਾਂ ਨੂੰ ਸਮੇਂ ਸਿਰ ਤਨਖ਼ਾਹ ਨਹੀਂ ਮਿਲ ਰਹੀ, ਜਿਸ ਨਾਲ ਉਨ੍ਹਾਂ ਦੇ ਪਰਿਵਾਰ ਦਾ ਗੁਜ਼ਾਰਾ ਮੁਸ਼ਕਿਲ ਹੋ ਰਿਹਾ ਹੈ। ਟਿਊਬਵੈੱਲ ਆਪ੍ਰੇਟਰਾਂ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਕਿਹਾ ਕਿ ਜੇਕਰ ਹਰ ਮਹੀਨੇ ਦੀ 10 ਤਰੀਕ ਤੱਕ ਉਨ੍ਹਾਂ ਨੂੰ ਤਨਖ਼ਾਹ ਨਹੀਂ ਮਿਲੀ ਤਾਂ ਉਹ ਆਪਣੇ ਪਰਿਵਾਰ ਅਤੇ ਬੱਚਿਆਂ ਸਮੇਤ ਧਰਨਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਪ੍ਰਸ਼ਾਸਨ ਤੋਂ ਇਸ ਸਮੱਸਿਆ ਦਾ ਸਥਾਈ ਹੱਲ ਕਰਨ ਦੀ ਅਪੀਲ ਕੀਤੀ ਹੈ।