ਭਾਰੀ ਮੀਂਹ ਕਾਰਨ ਘੱਗਰ ਦਰਿਆ ’ਚ ਵਧਿਆ ਪਾਣੀ ਦਾ ਪੱਧਰ : ਮੁਬਾਰਕਪੁਰ ਕਾਜਵੇਅ ’ਤੇ ਚੱਲਿਆ ਪਾਣੀ, ਆਵਾਜਾਈ ਪੂਰੀ ਤਰ੍ਹਾਂ ਬੰਦ ਖੇਤਰ ’ਚ ਬੀਤੀ ਰਾਤ ਤੋਂ ਲਗਾਤਾਰ ਪੈ ਰਹੀ ਭਾਰੀ ਬਰਸਾਤ ਕਾਰਨ ਮੁਬਾਰਕਪੁਰ ਨੇੜਿਓਂ ਲੰਘਦੇ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਖ਼ਤਰਨਾਕ ਤੌਰ 'ਤੇ ਵੱਧ ਗਿਆ ਹੈ। ਪਹਾੜੀ ਖੇਤਰਾਂ ਅਤੇ ਮੈਦਾਨੀ ਖੇਤਰਾਂ ਵਿਚ ਹੋਈ ਤੇਜ਼ ਬਾਰਿਸ਼ ਕਾਰਨ ਘੱਗਰ ਦਰਿਆ ਉਫ਼ਾਨ 'ਤੇ ਹੈ, ਜਿਸ ਦਾ ਸਿੱਧਾ ਅਸਰ ਮੁਬਾਰਕਪੁਰ ਕਾਜਵੇਅ 'ਤੇ ਦੇਖਣ ਨੂੰ ਮਿਲਿਆ। ਕਾਜਵੇਅ ਦੇ ਉੱਪਰੋਂ ਦੀ ਪਾਣੀ ਦਾ ਤੇਜ਼ ਵਹਾਅ ਵਗਣ ਕਾਰਨ ਸਥਿਤੀ ਤਣਾਅਪੂਰਨ ਬਣੀ ਹੋਈ ਹੈ।
Publish Date: Sat, 11 Jul 2026 12:05 PM (IST)
Updated Date: Sat, 11 Jul 2026 12:07 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ। ਖੇਤਰ ’ਚ ਬੀਤੀ ਰਾਤ ਤੋਂ ਲਗਾਤਾਰ ਪੈ ਰਹੀ ਭਾਰੀ ਬਰਸਾਤ ਕਾਰਨ ਮੁਬਾਰਕਪੁਰ ਨੇੜਿਓਂ ਲੰਘਦੇ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਖ਼ਤਰਨਾਕ ਤੌਰ 'ਤੇ ਵੱਧ ਗਿਆ ਹੈ। ਪਹਾੜੀ ਖੇਤਰਾਂ ਅਤੇ ਮੈਦਾਨੀ ਖੇਤਰਾਂ ਵਿਚ ਹੋਈ ਤੇਜ਼ ਬਾਰਿਸ਼ ਕਾਰਨ ਘੱਗਰ ਦਰਿਆ ਉਫ਼ਾਨ 'ਤੇ ਹੈ, ਜਿਸ ਦਾ ਸਿੱਧਾ ਅਸਰ ਮੁਬਾਰਕਪੁਰ ਕਾਜਵੇਅ 'ਤੇ ਦੇਖਣ ਨੂੰ ਮਿਲਿਆ। ਕਾਜਵੇਅ ਦੇ ਉੱਪਰੋਂ ਦੀ ਪਾਣੀ ਦਾ ਤੇਜ਼ ਵਹਾਅ ਵਗਣ ਕਾਰਨ ਸਥਿਤੀ ਤਣਾਅਪੂਰਨ ਬਣੀ ਹੋਈ ਹੈ।
ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਪ੍ਰਸ਼ਾਸਨਿਕ ਅਧਿਕਾਰੀ ਤੁਰੰਤ ਹਰਕਤ ਵਿਚ ਆ ਗਏ ਹਨ। ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਘੱਗਰ ਦੇ ਆਲੇ-ਦੁਆਲੇ ਚੌਕਸੀ ਵਧਾ ਦਿੱਤੀ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਮੁਬਾਰਕਪੁਰ ਕਾਜਵੇਅ ਤੋਂ ਲੰਘਣ ਵਾਲੀ ਹਰ ਤਰ੍ਹਾਂ ਦੀ ਆਵਾਜਾਈ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਗਿਆ ਹੈ ਅਤੇ ਰਸਤੇ 'ਤੇ ਬੈਰੀਕੇਡਿੰਗ ਕਰ ਦਿੱਤੀ ਗਈ ਹੈ।
ਪੁਲਿਸ ਵੱਲੋਂ ਵਾਹਨ ਚਾਲਕਾਂ ਨੂੰ ਮੁਬਾਰਕਪੁਰ ਕਾਜਵੇਅ ਦੀ ਬਜਾਏ ਹੋਰ ਬਦਲਵੇਂ ਸੁਰੱਖਿਅਤ ਰਸਤਿਆਂ ਰਾਹੀਂ ਆਪਣੀ ਮੰਜ਼ਿਲ ਵੱਲ ਜਾਣ ਦੀ ਹਦਾਇਤ ਕੀਤੀ ਜਾ ਰਹੀ ਹੈ। ਦਰਿਆ ਦੇ ਨੇੜਲੇ ਪਿੰਡਾਂ ਵਿਚ ਵੀ ਮੁਨਾਦੀ ਕਰਵਾ ਕੇ ਲੋਕਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ।
ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਕੋਈ ਵੀ ਵਿਅਕਤੀ ਦਰਿਆ ਦੇ ਨੇੜੇ ਨਾ ਜਾਵੇ ਅਤੇ ਨਾ ਹੀ ਪ੍ਰਸ਼ਾਸਨ ਵੱਲੋਂ ਬੰਦ ਕੀਤੇ ਰਸਤਿਆਂ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰੇ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ ਫਲੱਡ ਕੰਟਰੋਲ ਰੂਮ ਅਤੇ ਸਿੰਚਾਈ ਵਿਭਾਗ ਦੀਆਂ ਟੀਮਾਂ ਪਾਣੀ ਦੇ ਪੱਧਰ 'ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।