ਚੰਡੀਗੜ੍ਹ (ਪੀਟੀਆਈ) : ਮੰਗਲਵਾਰ ਨੂੰ ਪੰਜਾਬ ਤੇ ਹਰਿਆਣੇ ਵਿਚ ਕਈ ਥਾਈਂ ਮੌਨਸੂਨ ਦੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਜਿਸ ਨਾਲ ਦੋਵਾਂ ਸੂਬਿਆਂ ਵਿਚ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ। ਤਾਪਮਾਨ ਸਾਧਾਰਨ ਦੇ ਨੇੜੇ-ਤੇੜੇ ਪੁੱਜ ਗਿਆ। ਮੌਸਮ ਵਿਭਾਗ ਅਨੁਸਾਰ ਦੋਵਾਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ 'ਚ ਮੰਗਲਵਾਰ ਸ਼ਾਮ ਬਾਰਿਸ਼ ਹੋਈ ਜਿਸ ਕਾਰਨ ਇੱਥੇ ਤਾਪਮਾਨ 35.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮਿ੍ਤਸਰ, ਲੁਧਿਆਣਾ ਤੇ ਪਟਿਆਲਾ ਵਿਚ ਤਾਪਮਾਨ ਕ੍ਰਮਵਾਰ 35.8, 35.7 ਤੇ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਿਸਾਰ ਵਿਚ ਤਾਪਮਾਨ 37.2 ਡਿਗਰੀ ਜਦਕਿ ਕਰਨਾਲ ਦਾ ਤਾਪਮਾਨ 33.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।