- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਚ ਦਿੱਲੀ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦਾ ਜੁੱਤਿਆਂ ਸਮੇਤ ਗੁਰਦੁਆਰੇ ਵਿਚ ਦਾਖ਼ਲ ਹੋਣਾ ਅਤੇ ਉੱਥੇ ਪਨਾਹ ਲੈ ਰਹੇ ਲੋਕਾਂ ਨੂੰ ਜ਼ਬਰਦਸਤੀ ਬਾਹਰ ਕੱਢਣ ਦੀ ਘਟਨਾ ਨੇ ਆਪ੍ਰੇਸ਼ਨ ਬਲਿਊ ਸਟਾਰ ਦੀਆਂ ਯਾਦਾਂ ਤਾਜ਼ਾ ਕਰਵਾ ਦਿੱਤੀਆਂ ਹਨ।

ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਚ ਦਿੱਲੀ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦਾ ਜੁੱਤਿਆਂ ਸਮੇਤ ਗੁਰਦੁਆਰੇ ਵਿਚ ਦਾਖ਼ਲ ਹੋਣਾ ਅਤੇ ਉੱਥੇ ਪਨਾਹ ਲੈ ਰਹੇ ਲੋਕਾਂ ਨੂੰ ਜ਼ਬਰਦਸਤੀ ਬਾਹਰ ਕੱਢਣ ਦੀ ਘਟਨਾ ਨੇ ਆਪ੍ਰੇਸ਼ਨ ਬਲਿਊ ਸਟਾਰ ਦੀਆਂ ਯਾਦਾਂ ਤਾਜ਼ਾ ਕਰਵਾ ਦਿੱਤੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਪੁਲਿਸ ਨੂੰ ਪਵਿੱਤਰ ਅਸਥਾਨ ਵਿਚ ਦਾਖ਼ਲ ਹੋਣ ਅਤੇ ਲੋਕਾਂ ਨੂੰ ਹਿਰਾਸਤ ਵਿਚ ਲੈਣ ਦੇ ਹੁਕਮ ਕਿਸ ਨੇ ਦਿੱਤੇ ਸਨ।
ਬਲਤੇਜ ਪੰਨੂ ਨੇ ਕਿਹਾ ਕਿ ਗੁਰਦੁਆਰੇ ਹਮੇਸ਼ਾ ਧਰਮ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਨੂੰ ਪਨਾਹ ਦਿੰਦੇ ਆਏ ਹਨ। ਅਜਿਹੇ ਵਿਚ ਸਵਾਲ ਉੱਠਦਾ ਹੈ ਕਿ ਕਿਹੜੀ ਐਮਰਜੈਂਸੀ ਸੀ ਜਿਸ ਕਾਰਨ ਪੁਲਿਸ ਨੂੰ ਜੁੱਤਿਆਂ ਸਮੇਤ ਗੁਰਦੁਆਰੇ ਵਿਚ ਦਾਖ਼ਲ ਹੋਣਾ ਪਿਆ। ਉਨ੍ਹਾਂ ਪੁਲਿਸ ਕਾਰਵਾਈ ਦੌਰਾਨ ਇਕ ਸਿੱਖ ਨੌਜਵਾਨ ਦੇ ਕੱਪੜੇ ਪਾੜੇ ਜਾਣ ਦੀ ਵੀ ਨਿੰਦਾ ਕੀਤੀ ਅਤੇ ਪੂਰੇ ਮਾਮਲੇ ਵਿਚ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ। ਪੰਨੂ ਨੇ ਦਿੱਲੀ ਵਿਚ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈਣ ਅਤੇ ਪ੍ਰਦਰਸ਼ਨ ਵਾਲੀ ਥਾਂ ਤੱਕ ਪੁੱਜਣ ਤੋਂ ਰੋਕਣ ਲਈ ਵਾਹਨਾਂ ਅਤੇ ਮੈਟਰੋ ਸੇਵਾਵਾਂ ’ਤੇ ਰੋਕ ਲਾਉਣ ਦੇ ਕਦਮਾਂ ’ਤੇ ਵੀ ਸਵਾਲ ਕੀਤੇ। ਪੰਨੂ ਨੇ ਕਿਹਾ ਕਿ ਐਮਰਜੈਂਸੀ ਵਾਂਗ ਇਸ ਦਿਨ ਨੂੰ ‘ਨਜ਼ਰਬੰਦੀ ਦਿਵਸ’ ਵਜੋਂ ਯਾਦ ਕੀਤਾ ਜਾਵੇਗਾ।
ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਪੰਨੂ ਨੇ ਕਿਹਾ ਕਿ ਪਾਰਟੀ ਆਪ੍ਰੇਸ਼ਨ ਬਲਿਊ ਸਟਾਰ ਨੂੰ ਲੈ ਕੇ ਕਾਂਗਰਸ ਦੀ ਆਲੋਚਨਾ ਕਰਦੀ ਰਹੀ ਹੈ। ਹੁਣ ਉਸ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਚ ਦਿੱਲੀ ਪੁਲਿਸ ਦੀ ਕਾਰਵਾਈ ਬਾਰੇ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਲਾਲ ਕ੍ਰਿਸ਼ਨ ਅਡਵਾਨੀ ਦੀ ਕਿਤਾਬ ‘ਮਾਈ ਕੰਟਰੀ, ਮਾਈ ਲਾਈਫ’ ਦਾ ਹਵਾਲਾ ਦਿੰਦਿਆਂ ਸਾਕਾ ਨੀਲਾ ਤਾਰਾ ਸਬੰਧੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ’ਤੇ ਪਏ ਦਬਾਅ ਦੇ ਪ੍ਰਸੰਗ ਦਾ ਵੀ ਜ਼ਿਕਰ ਕੀਤਾ।
ਪੰਨੂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੁੱਪੀ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਸਿਆਸੀ ਕਾਰਨਾਂ ਕਰਕੇ ਭਾਜਪਾ ਦੀ ਆਲੋਚਨਾ ਕਰਨ ਤੋਂ ਬਚਿਆ ਜਾ ਰਿਹਾ ਹੈ।
------------
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਦਖ਼ਲ ਦੇਣ ਦੀ ਅਪੀਲ
ਬਲਤੇਜ ਪੰਨੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਕਿ ਉਹ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਕੇਂਦਰ ਸਰਕਾਰ ਕੋਲ ਉਠਾਉਣ। ਉਨ੍ਹਾਂ ਗੁਰਦੁਆਰਾ ਸਾਹਿਬ ਵਿਚ ਪੁਲਿਸ ਦੇ ਦਾਖ਼ਲੇ ਅਤੇ ਕਾਰਵਾਈ ਦੇ ਹੁਕਮ ਦੇਣ ਵਾਲਿਆਂ ਬਾਰੇ ਜਵਾਬ ਮੰਗਿਆ। ਪੰਨੂ ਨੇ ਪੰਜਾਬ ਭਾਜਪਾ ਦੀ ਲੀਡਰਸ਼ਿਪ ਤੋਂ ਵੀ ਸਪੱਸ਼ਟੀਕਰਨ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਮਰਿਆਦਾ ਅਤੇ ਲੋਕਾਂ ਦੇ ਹੱਕਾਂ ਨਾਲ ਜੁੜੇ ਇਸ ਮਾਮਲੇ ਵਿਚ ਜਵਾਬਦੇਹੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।