- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਉਸ ਘਟਨਾ ’ਚ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਸੀ, ਜਦਕਿ ਕਈ ਹੋਰ ਕਿਸਾਨ ਸਥਾਈ ਤੌਰ 'ਤੇ ਜ਼ਖ਼ਮੀ ਹੋਏ ਤੇ ਅੱਜ ਵੀ ਉਸ ਦੇ ਗੰਭੀਰ ਨਤੀਜੇ ਭੁਗਤ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕਿਸਾਨਾਂ 'ਤੇ ਪੈਲਟ ਗੰਨ ਚਲਾਉਣ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਅੱਜ ਤੱਕ ਕਾਰਵਾਈ ਕਿਉਂ ਨਹੀਂ ਹੋਈ? ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਅਜੇ ਤੱਕ ਐੱਫਆਈਆਰ ਦਰਜ ਨਾ ਹੋਣਾ ਗੰਭੀਰ ਸਵਾਲ ਖੜ੍ਹੇ

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਵਿਧਾਨ ਸਭਾ ਵੱਲੋਂ ਦਿੱਲੀ ’ਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਕਥਿਤ ਤੌਰ 'ਤੇ ਪੈਲਟ ਗੰਨ ਦੀ ਵਰਤੋਂ ਦੀ ਸਰਬਸੰਮਤੀ ਨਾਲ ਨਿੰਦਾ ਕੀਤੇ ਜਾਣ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮਨੁੱਖੀ ਤੇ ਲੋਕਤੰਤਰੀ ਹੱਕਾਂ ਦੀ ਰੱਖਿਆ ਕਿਸੇ ਇਕ ਘਟਨਾ ਜਾਂ ਸਿਆਸੀ ਸਹੂਲਤ ਤੱਕ ਸੀਮਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਵਿਧਾਨ ਸਭਾ ਵਿਦਿਆਰਥੀਆਂ ਖ਼ਿਲਾਫ਼ ਪੈਲਟ ਗੰਨ ਦੀ ਵਰਤੋਂ ਦੀ ਨਿੰਦਾ ਕਰਦੀ ਹੈ ਤਾਂ ਦੋ ਸਾਲ ਪਹਿਲਾਂ ਪੰਜਾਬ ਦੀ ਧਰਤੀ 'ਤੇ ਕਿਸਾਨਾਂ ਖ਼ਿਲਾਫ਼ ਹੋਈ ਪੈਲਟ ਗੰਨ ਦੀ ਵਰਤੋਂ 'ਤੇ ਚੁੱਪੀ ਕਿਉਂ ਧਾਰੀ ਹੋਈ ਹੈ? ਸਰਕਾਰ ਨੂੰ ਹਰ ਪੀੜਤ ਪ੍ਰਤੀ ਇੱਕੋ ਜਿਹੀ ਸੰਵੇਦਨਸ਼ੀਲਤਾ ਦਿਖਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਸ ਘਟਨਾ ’ਚ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਸੀ, ਜਦਕਿ ਕਈ ਹੋਰ ਕਿਸਾਨ ਸਥਾਈ ਤੌਰ 'ਤੇ ਜ਼ਖ਼ਮੀ ਹੋਏ ਤੇ ਅੱਜ ਵੀ ਉਸ ਦੇ ਗੰਭੀਰ ਨਤੀਜੇ ਭੁਗਤ ਰਹੇ ਹਨ।
ਉਨ੍ਹਾਂ ਸਵਾਲ ਕੀਤਾ ਕਿ ਕਿਸਾਨਾਂ 'ਤੇ ਪੈਲਟ ਗੰਨ ਚਲਾਉਣ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਅੱਜ ਤੱਕ ਕਾਰਵਾਈ ਕਿਉਂ ਨਹੀਂ ਹੋਈ? ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਅਜੇ ਤੱਕ ਐੱਫਆਈਆਰ ਦਰਜ ਨਾ ਹੋਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ ਅਤੇ ਪੀੜਤ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ 'ਤੇ ਹੋਈ ਕਾਰਵਾਈ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ, ਤਾਂ ਜੋ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ।