ਪੰਜਾਬ ’ਚ ਅਕਾਲੀ ਦਲ ਤੇ ਭਾਜਪਾ ਵਿਚਕਾਰ ਗਠਜੋੜ ਹੋਵੇਗਾ ਜਾਂ ਨਹੀਂ? ਹਰਿਆਣਾ CM ਦੇ ਮੁੱਖ ਮੰਤਰੀ ਨੇ ਅਟਕਲਾਂ 'ਤੇ ਦਿੱਤਾ ਜਵਾਬ
ਸੀਐੱਮ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (BJP) ਦਾ ਗਠਜੋੜ ਪੰਜਾਬ ਦੀ ਜਨਤਾ ਦੇ ਨਾਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਹੋਈ ਮੀਟਿੰਗ ਨੂੰ ਰਾਜਨੀਤਿਕ ਨਜ਼ਰੀਏ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ। ਸੈਣੀ ਇਹ ਗੱਲ ਤਦ ਕਹਿ ਰਹੇ ਸਨ ਜਦੋਂ ਉਨ੍ਹਾਂ ਤੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਵਿਚਕਾਰ ਮੁੜ ਤੋਂ ਗਠਜੋੜ ਦੀ ਸੰਭਾਵਨਾ ਬਾਰੇ ਪੁੱਛਿਆ ਗਿਆ।
Publish Date: Tue, 11 Aug 2026 11:29 AM (IST)
Updated Date: Tue, 11 Aug 2026 11:31 AM (IST)
ਡਿਜੀਟਲ ਡੈਸਕ, ਚੰਡੀਗੜ੍ਹ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ’ਚ ਬੀਜੇਪੀ ਅਤੇ ਅਕਾਲੀ ਦਲ ਦੇ ਗਠਜੋੜ ਨੂੰ ਲੈ ਕੇ ਤਸਵੀਰ ਸਾਫ਼ ਕਰ ਦਿੱਤੀ ਹੈ। ਇੱਕ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਪੀਐੱਮ ਮੋਦੀ ਅਤੇ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ਨੂੰ ਆਮ ਦੱਸਿਆ।
ਸੀਐੱਮ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (BJP) ਦਾ ਗਠਜੋੜ ਪੰਜਾਬ ਦੀ ਜਨਤਾ ਦੇ ਨਾਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਹੋਈ ਮੀਟਿੰਗ ਨੂੰ ਰਾਜਨੀਤਿਕ ਨਜ਼ਰੀਏ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ। ਸੈਣੀ ਇਹ ਗੱਲ ਤਦ ਕਹਿ ਰਹੇ ਸਨ ਜਦੋਂ ਉਨ੍ਹਾਂ ਤੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਵਿਚਕਾਰ ਮੁੜ ਤੋਂ ਗਠਜੋੜ ਦੀ ਸੰਭਾਵਨਾ ਬਾਰੇ ਪੁੱਛਿਆ ਗਿਆ।
ਕਿਉਂ ਚਰਚਾ ਵਿੱਚ ਆਇਆ ਗਠਜੋੜ ਦਾ ਮੁੱਦਾ?
ਪਿਛਲੇ ਹਫ਼ਤੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਕਾਰ ਮੀਟਿੰਗ ਹੋਈ ਸੀ। ਜਿਸ ਤੋਂ ਬਾਅਦ ਦੋਵਾਂ ਨੇਤਾਵਾਂ ਦੀ ਮੁਲਾਕਾਤ ਤੋਂ ਅੰਦਾਜ਼ੇ ਲੱਗਣ ਲੱਗੇ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਵਿਚਕਾਰ ਗਠਜੋੜ ਹੋ ਸਕਦਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਨੇ ਗਠਜੋੜ ਤੋਂ ਇਨਕਾਰ ਕਰਦਿਆਂ ਮੀਡੀਆਕਰਮੀਆਂ ਨੂੰ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸਮਝ ਗਈ ਹੈ ਕਿ ਰਾਜ ਦਾ ਵਿਕਾਸ ਅਤੇ ਲੋਕਾਂ ਦਾ ਭਲਾ ਸਿਰਫ਼ 'ਡਬਲ ਇੰਜਣ ਸਰਕਾਰ' ਨਾਲ ਹੀ ਸੰਭਵ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 140 ਕਰੋੜ ਦੇਸ਼ਵਾਸੀਆਂ ਦੇ ਦਿਲਾਂ ਦੀ ਆਵਾਜ਼ ਹਨ। ਜੇਕਰ ਕੋਈ ਪ੍ਰਧਾਨ ਮੰਤਰੀ ਨੂੰ ਮਿਲਣਾ ਚਾਹੁੰਦਾ ਹੈ ਤਾਂ ਉਹ ਅਜਿਹਾ ਕਰਨ ਲਈ ਆਜ਼ਾਦ ਹੈ। ਪ੍ਰਧਾਨ ਮੰਤਰੀ ਨਾਲ ਕਿਸੇ ਦੀ ਵੀ ਮੁਲਾਕਾਤ ਨੂੰ ਰਾਜਨੀਤਿਕ ਨਜ਼ਰੀਏ ਨਾਲ ਦੇਖਣ ਦੀ ਲੋੜ ਨਹੀਂ ਹੈ।
ਪੰਜਾਬ ਬੀਜੇਪੀ ਪ੍ਰਧਾਨ ਨੇ ਵੀ ਕੀਤਾ ਸਾਫ਼
ਉੱਥੇ ਹੀ, ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਾਫ਼ ਕੀਤਾ ਕਿ ਬੀਜੇਪੀ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣ ਲੜੇਗੀ। ਅਕਾਲੀ ਦਲ ਨਾਲ ਗਠਜੋੜ ਦਾ ਕੋਈ ਸਵਾਲ ਹੀ ਨਹੀਂ। ਰੂਪਨਗਰ ’ਚ ਸੋਮਵਾਰ ਨੂੰ ਭਾਜਪਾ ਵੱਲੋਂ ਕੱਢੀ ਗਈ ਤਿਰੰਗਾ ਯਾਤਰਾ ’ਚ ਸ਼ਾਮਲ ਹੋਣ ਪਹੁੰਚੇ ਢਿੱਲੋਂ ਨੇ ਕਿਹਾ ਕਿ ਪਾਰਟੀ ਵੱਲੋਂ ਆਪਣੇ ਦਮ 'ਤੇ ਇਕੱਲੇ ਚੋਣ ਲੜਨ ਦੀ ਪੂਰੀ ਤਿਆਰੀ ਕਰ ਲਈ ਗਈ ਹੈ।