- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਕਾਂਗਰਸ ਵੱਲੋਂ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸਰਕਾਰ ਖ਼ਿਲਾਫ਼ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ 'ਚ 8 ਸਤੰਬਰ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਾਂਗਰਸ ਆਗੂ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਪ੍ਰਦਰਸ਼ਨ ਕਰਨਗੇ। ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਜਵਾਬ ਦੇਣਾ ਹੋਵੇਗਾ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ 'ਚ ਮਹਿਲਾ ਸੁਰੱਖਿਆ ਤੇ ਇਕ ਜਬਰ-ਜਨਾਹ ਮਾਮਲੇ ਨੂੰ ਲੈ ਕੇ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਦੀ ਮਹਿਲਾ ਵਿੰਗ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕੀਤੀ। ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਬਲਬੀਰ ਕੌਰ ਦੀ ਅਗਵਾਈ 'ਚ ਕਾਰਕੁਨ ਪੰਜਾਬ ਕਾਂਗਰਸ ਭਵਨ ਤੋਂ ਰੋਸ ਮਾਰਚ ਕੱਢਦੇ ਹੋਏ ਮੁੱਖ ਮੰਤਰੀ ਨਿਵਾਸ ਵੱਲ ਵਧੇ, ਪਰ ਪੁਲਿਸ ਨੇ ਉਨ੍ਹਾਂ ਨੂੰ ਰਸਤੇ 'ਚ ਹੀ ਰੋਕ ਲਿਆ। ਇਸ ਤੋਂ ਬਾਅਦ ਮਹਿਲਾ ਕਾਂਗਰਸ ਦੀਆਂ ਕਾਰਕੁਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਾਰਵਾਈ ਦੀ ਮੰਗ ਕੀਤੀ।
ਮਹਿਲਾ ਕਾਂਗਰਸ ਦਾ ਦੋਸ਼ ਹੈ ਕਿ ਜਬਰ-ਜਨਾਹ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ’ਤੇ ਪੰਜ ਕਰੋੜ ਰੁਪਏ ਲੈਣ ਦੇ ਦੋਸ਼ ਲਗਾਏ ਗਏ ਹਨ। ਕਾਂਗਰਸ ਮਹਿਲਾ ਵਿੰਗ ਨੇ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪ੍ਰਦਰਸ਼ਨ ਦੌਰਾਨ ਅੱਗੇ ਵਧਣ ਨੂੰ ਲੈ ਕੇ ਪੁਲਿਸ ਅਤੇ ਕਾਂਗਰਸ ਕਾਰਕੁਨਾਂ ਵਿਚਾਲੇ ਬਹਿਸ ਵੀ ਹੋਈ।