- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਬਰ ਜਨਾਹ ਪੀੜਤਾ ਦੀ ਪਛਾਣ ਜਨਤਕ ਕਰਨ ਅਤੇ ਉਸ ਪ੍ਰਤੀ ਕਥਿਤ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਭੇਜਿਆ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਜਬਰ ਜਨਾਹ ਪੀੜਤਾ ਦੀ ਪਛਾਣ ਜਨਤਕ ਕਰਨ ਅਤੇ ਉਸ ਪ੍ਰਤੀ ਕਥਿਤ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਟੀਵੀ ਚੈਨਲਾਂ ’ਤੇ ਚੱਲੀ ਖ਼ਬਰ ਰਾਹੀਂ ਮਾਮਲਾ ਕਮਿਸ਼ਨ ਦੇ ਧਿਆਨ ਵਿੱਚ ਆਇਆ, ਜਿਸ ਦਾ ਸੂ ਮੋਟੋ ਨੋਟਿਸ ਲੈਂਦਿਆਂ ਕਾਰਵਾਈ ਸ਼ੁਰੂ ਕੀਤੀ ਗਈ ਹੈ। ਕਮਿਸ਼ਨ ਨੇ ਡੀਜੀਪੀ ਅਤੇ ਡਾਇਰੈਕਟਰ, ਬਿਊਰੋ ਆਫ ਇਨਵੈਸਟੀਗੇਸ਼ਨ, ਪੰਜਾਬ ਪੁਲਿਸ ਨੂੰ ਪੱਤਰ ਭੇਜ ਕੇ ਖ਼ਬਰ/ਵੀਡੀਓ ਦਾ ਲਿੰਕ ਅਤੇ ਸਕਰੀਨਸ਼ਾਟ ਵੀ ਭੇਜੇ ਹਨ। ਉਨ੍ਹਾਂ ਨੂੰ ਮਾਮਲੇ ਦੀ ਕਿਸੇ ਸੀਨੀਅਰ ਅਧਿਕਾਰੀ ਤੋਂ ਤੁਰੰਤ ਜਾਂਚ ਕਰਵਾਉਣ ਅਤੇ ਕਾਰਵਾਈ ਦੀ ਰਿਪੋਰਟ 26 ਸਤੰਬਰ ਤੱਕ ਕਮਿਸ਼ਨ ਨੂੰ ਭੇਜਣ ਲਈ ਕਿਹਾ ਗਿਆ ਹੈ।