ਨੈਸ਼ਨਲ ਚੈਂਪੀਅਨਸ਼ਿਪ ਮੁਕਾਬਲੇ ’ਚ ਪਹਿਲਾ ਸਥਾਨ ਕੀਤਾ ਹਾਸਲ
ਨੈਸ਼ਨਲ ਚੈਂਪੀਅਨਸ਼ਿਪ ਮੁਕਾਬਲੇ ਵਿਚ ਪਹਿਲਾ ਸਥਾਨ ਕੀਤਾ ਹਾਸਲ
Publish Date: Tue, 10 Feb 2026 06:45 PM (IST)
Updated Date: Wed, 11 Feb 2026 04:09 AM (IST)
ਕੈਪਸ਼ਨ : ਕਾਲਜ ਦੀ ਵਿਦਿਆਰਥਣ ਨੂੰ ਸਨਮਾਨਿਤ ਕਰਦੇ ਪ੍ਰਿੰਸੀਪਲ ਵਿਨੀਤਾ ਰਾਓ। 7ਪੀ
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ
ਡੇਰਾਬੱਸੀ : ਸਰਕਾਰੀ ਕਾਲਜ ਡੇਰਾਬੱਸੀ ਦੀ ਵਿਦਿਆਰਥਣ ਸਨੇਹਾ ਝਾਅ ਨੇ ਦਿੱਲੀ ਵਿਖੇ ਹੋਈ ਆਲ ਇੰਡੀਆ ਨੈਸ਼ਨਲ ਚੈਂਪੀਅਨਸ਼ਿਪ ਦੇ 5 ਕਿਲੋਮੀਟਰ ਦੌੜ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ। ਇਸ ਉਪਲਬੱਧੀ ਨਾਲ ਨਾ ਸਿਰਫ਼ ਕਾਲਜ, ਸਗੋਂ ਸਾਰੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ। ਇਸ ਮੁਕਾਬਲੇ ਵਿਚ ਦੇਸ਼ ਭਰ ਤੋਂ ਵੱਖ-ਵੱਖ ਰਾਜਾਂ ਦੇ ਖਿਡਾਰੀਆਂ ਨੇ ਭਾਗ ਲਿਆ। ਸਖ਼ਤ ਮੁਕਾਬਲੇ ਦੇ ਬਾਵਜੂਦ, ਸਰਕਾਰੀ ਕਾਲਜ ਡੇਰਾਬੱਸੀ ਦੀ ਵਿਦਿਆਰਥਣ ਨੇ ਆਪਣੀ ਮਿਹਨਤ ਅਤੇ ਅਨੁਸ਼ਾਸਨ ਨਾਲ ਇਹ ਪ੍ਰਾਪਤੀ ਹਾਸਲ ਕੀਤੀ। ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਵਿਨੀਤਾ ਰਾਓ ਨੇ ਇਸ ਸ਼ਾਨਦਾਰ ਉਪਲਬੱਧੀ ’ਤੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਉਸ ਦੇ ਵਧੀਆ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਸਾਬਤ ਹੋਵੇਗੀ। ਇਸ ਮੌਕੇ ਸਿੱਖਿਆ ਵਿਭਾਗ ਦੇ ਮੁੱਖੀ ਡਾ. ਨਿਰਮਲ ਸਿੰਘ ਵੀ ਮੌਜੂਦ ਸਨ।