- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੱਸਿਆ ਕਿ ਮਈ ਮਹੀਨੇ ਤੋਂ ਕਿਸਾਨਾਂ ਨੂੰ ਹਰ ਰੋਜ਼ ਅੱਠ ਘੰਟਿਆਂ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਆਰਡੀਐੱਸਐੱਸ ਤਹਿਤ ਸੂਬੇ ਭਰ ਵਿੱਚ ਬਿਜਲੀ ਵੰਡ ਨੈੱਟਵਰਕ ਨੂੰ ਮਜ਼ਬੂਤ ਕਰਨ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਬਿਜਲੀ ਮੰਤਰੀ ਮੁਤਾਬਕ ਹੁਣ ਤੱਕ 1,296 ਨਵੇਂ 11 ਕੇਵੀ ਫੀਡਰ ਸਥਾਪਿਤ ਕੀਤੇ ਜਾ ਚੁੱਕੇ ਹਨ ਅਤੇ 1,12,195 ਨਵੇਂ ਡਿਸਟ੍ਰੀਬਿਊਸ਼ਨ ਟਰਾਂਸਫਾਰਮਰ ਲਗਾਏ ਗਏ ਹਨ।

ਸਟੇਟ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰਡੀਐੱਸਐੱਸ) ਤਹਿਤ ਸੂਬੇ ਦੀ ਬਿਜਲੀ ਵੰਡ ਪ੍ਰਣਾਲੀ ਨੂੰ ਆਧੁਨਿਕ ਅਤੇ ਮਜ਼ਬੂਤ ਬਣਾਉਣ ਲਈ ਕਰੀਬ 5,000 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਹਨ। ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਵਿਧਾਨ ਸਭਾ ਵਿੱਚ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ ਕੰਮਾਂ ਦਾ ਮਕਸਦ ਖਪਤਕਾਰਾਂ ਨੂੰ ਭਰੋਸੇਯੋਗ ਅਤੇ ਮਿਆਰੀ ਬਿਜਲੀ ਸਪਲਾਈ ਯਕੀਨੀ ਬਣਾਉਣਾ ਹੈ।
ਉਨ੍ਹਾਂ ਦੱਸਿਆ ਕਿ ਮਈ ਮਹੀਨੇ ਤੋਂ ਕਿਸਾਨਾਂ ਨੂੰ ਹਰ ਰੋਜ਼ ਅੱਠ ਘੰਟਿਆਂ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਆਰਡੀਐੱਸਐੱਸ ਤਹਿਤ ਸੂਬੇ ਭਰ ਵਿੱਚ ਬਿਜਲੀ ਵੰਡ ਨੈੱਟਵਰਕ ਨੂੰ ਮਜ਼ਬੂਤ ਕਰਨ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਬਿਜਲੀ ਮੰਤਰੀ ਮੁਤਾਬਕ ਹੁਣ ਤੱਕ 1,296 ਨਵੇਂ 11 ਕੇਵੀ ਫੀਡਰ ਸਥਾਪਿਤ ਕੀਤੇ ਜਾ ਚੁੱਕੇ ਹਨ ਅਤੇ 1,12,195 ਨਵੇਂ ਡਿਸਟ੍ਰੀਬਿਊਸ਼ਨ ਟਰਾਂਸਫਾਰਮਰ ਲਗਾਏ ਗਏ ਹਨ। ਇਸ ਤੋਂ ਇਲਾਵਾ ਟਰਾਂਸਮਿਸ਼ਨ ਨੈੱਟਵਰਕ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ, ਜਿਸ ਤਹਿਤ 663 ਸਰਕਟ ਕਿਲੋਮੀਟਰ ਲੰਬੀਆਂ 66 ਕੇਵੀ ਲਾਈਨਾਂ ਦਾ ਵਿਸਥਾਰ ਅਤੇ 355 ਸਰਕਟ ਕਿਲੋਮੀਟਰ ਨਵੀਆਂ ਟਰਾਂਸਮਿਸ਼ਨ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ।
ਬਠਿੰਡਾ ਖੇਤਰ ਵਿੱਚ ਚੱਲ ਰਹੇ ਪ੍ਰੋਜੈਕਟਾਂ ਦਾ ਜ਼ਿਕਰ ਕਰਦਿਆਂ ਸੌਂਧ ਨੇ ਦੱਸਿਆ ਕਿ ਫੂਲ ਅਤੇ ਭਾਈ ਰੂਪਾ ਦੇ 66 ਕੇਵੀ ਸਬ-ਸਟੇਸ਼ਨਾਂ ਨੂੰ 220 ਕੇਵੀ ਗੁਰੂ ਹਰਗੋਬਿੰਦ ਥਰਮਲ ਪਲਾਂਟ ਤੋਂ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਇਸ ਪ੍ਰੋਜੈਕਟ ਤਹਿਤ 11.08 ਸਰਕਟ ਕਿਲੋਮੀਟਰ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਨਾਲ ਖੇਤੀਬਾੜੀ, ਉਦਯੋਗ ਅਤੇ ਘਰੇਲੂ ਖਪਤਕਾਰਾਂ ਦੀਆਂ ਲੋੜਾਂ ਅਨੁਸਾਰ ਬਿਜਲੀ ਸਪਲਾਈ ਵਿੱਚ ਹੋਰ ਸੁਧਾਰ ਹੋਵੇਗਾ।