ਸੁਰਜੀਤ ਸਿੰਘ ਕੋਹਾੜ, ਲਾਲੜੂ

ਦੱਸ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਅੱਜ ਨਗਰ ਕੌਂਸਲ ਲਾਲੜੂ ਦੇ ਮੁਲਾਜ਼ਮਾਂ ਵੱਲੋਂ ਕੌਂਸਲ ਦੇ ਗੇਟ ਮੂਹਰੇ ਮੁਕੰਮਲ ਹੜਤਾਲ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਏਟਕ ਦੇ ਮੀਤ ਪ੍ਰਧਾਨ ਵਿਨੋਦ ਚੁੱਘ, ਰਵਿੰਦਰ ਕੁਮਾਰ ਦਫ਼ਤਰੀ ਪ੍ਰਧਾਨ ਜ਼ੀਰਕਪੁਰ, ਪ੍ਰਵੀਨ ਕੁਮਾਰ ਸੂਦ ਪ੍ਰਧਾਨ ਸਫਾਈ ਯੂਨੀਅਨ ਜ਼ੀਰਕਪੁਰ, ਹਰਵਿੰਦਰ ਕੁਮਾਰ ਪ੍ਰਧਾਨ ਡੇਰਾਬੱਸੀ ਅਤੇ ਰਾਜੇਸ਼ ਕੁਮਾਰ ਤੇ ਪ੍ਰਵੀਨ ਕੁਮਾਰ ਪ੍ਰਧਾਨ ਲਾਲੜੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਘੱਟੋ-ਘੱਟ ਉਜਰਤਾਂ 21 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰੇ। ਠੇਕੇਦਾਰੀ ਪ੍ਰਥਾ ਬੰਦ ਕਰ ਕੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ।ਇਸ ਤੋਂ ਇਲਾਵਾ ਉਨ੍ਹਾਂ ਕਿਸਾਨੀ ਸਬੰਧੀ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਇਨ੍ਹਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਵੀ ਕੀਤੀ ਇਸ ਤੋਂ ਇਲਾਵਾ ਆਗੂਆਂ ਨੇ ਮੰਗ ਕੀਤੀ ਕਿ ਨਗਰ ਕੌਂਸਲਾਂ ਵਿੱਚ ਕੰਮ ਕਰਦੇ ਸਾਰੇ ਸਫਾਈ ਮੁਲਾਜ਼ਮਾਂ ਨੂੰ ਕੈਟਾਗਿਰੀ ਡੀ ਅਧੀਨ ਰੱਖਿਆ ਜਾਵੇ ਤੇ ਇਨ੍ਹਾਂ ਨੂੰ ਪੰਜਾਬ ਦੇ ਕਿਰਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ 9978 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇ ਜੋ ਹੁਣ ਤੱਕ ਦਿੱਤੀ ਨਹੀਂ ਜਾ ਰਹੀ ਹੈਇਸ ਦੇ ਨਾਲ ਹੀ ਕਿਰਤੀਆਂ ਦੀ ਬਰਾਬਰ ਕੰਮ ਬਰਾਬਰ ਤਨਖਾਹ ਵਾਲੀ ਮੰਗ ਤੋਂ ਇਲਾਵਾ ਹੋਰ ਮੰਗਾਂ ਵੀ ਪਹਿਲ ਦੇ ਆਧਾਰ ਉਤੇ ਹੱਲ ਕੀਤੀਆਂ ਜਾਣਉਨ੍ਹਾਂ ਦੱਸਿਆ ਕਿ ਜਦੋਂ ਤੱਕ ਨਗਰ ਕੌਂਸਲ ਮੁਲਾਜ਼ਮਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਣਗੀਆਂ , ਉਦੋਂ ਤੱਕ ਉਹ ਆਪਣੀ ਹੜਤਾਲ ਜਾਰੀ ਰੱਖਣਗੇ।