ਖਾਲਸੇ ਦੀ ਜਨਮ ਭੂਮੀ 'ਤੇ ਸਥਾਪਿਤ ਹੋਵੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ, ਪੰਜਾਬ ਕੈਬਨਿਟ ਨੇ ਦਿੱਤੀ ਮਨਜ਼ੂਰੀ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਦੇ ਹਲਕੇ ਲਈ ਯੂਨੀਵਰਸਿਟੀ ਦੇ ਰੂਪ 'ਚ ਬਹੁਤ ਵੱਡਾ ਤੋਹਫ਼ਾ ਦਿੱਤਾ ਹੈ। ਇਹ ਯੂਨੀਵਰਸਿਟੀ ਨਾ ਸਿਰਫ਼ ਇਲਾਕੇ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਸਿੱਖਿਆ ਦੇ ਨਵੇਂ ਮੌਕੇ ਪ੍ਰਦਾਨ ਕਰੇਗੀ, ਸਗੋਂ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੀ ਵਿਸ਼ਵ ਪੱਧਰ ‘ਤੇ ਇੱਕ ਨਵੀਂ ਪਛਾਣ ਵੀ ਬਣਾਵੇਗੀ।
Publish Date: Sat, 07 Mar 2026 03:33 PM (IST)
Updated Date: Sat, 07 Mar 2026 03:40 PM (IST)
ਜੈ ਸਿੰਘ ਛਿੱਬਰ, ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਸ਼ਨਿਚਰਵਾਰ ਨੂੰ ਹੋਈ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ 'ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਦੀ ਸਥਾਪਨਾ ਕਰਨ ਲਈ ਮਨਜ਼ੂਰੀ ਦਿੱਤੀ ਗਈ ਹੈ।