ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ: ਵਿਸ਼ਵ ਪੰਜਾਬ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ ਇਕ ਬਹੁਤ ਹੀ ਸੂਝਵਾਨ, ਨਿਧੱੜਕ ਅਤੇ ਸੁਲਝੇ ਹੋਏ ਰਾਜਨੀਤਿਕ ਨੇਤਾ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਨਣ 'ਤੇ ਵਧਾਈ ਦਿੱਤੀ ਹੈ। ਸੰਸਥਾ ਦੇ ਪ੍ਰਧਾਨ ਪਿੰ੍. ਬਹਾਦਰ ਸਿੰਘ ਅਤੇ ਸਮੂਹ ਅਹੁਦੇਦਾਰਾਂ ਵੱਲੋਂ ਇਸ ਗੱਲ 'ਤੇ ਖੁਸ਼ੀ ਪ੍ਰਗਟ ਕੀਤੀ ਹੈ ਕਿ ਬਹੁਤ ਹੀ ਪੜ੍ਹੇ ਲਿਖੇ ਅਤੇ ਪੰਜਾਬੀ ਪੇ੍ਮੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਸਮੂਹ ਪੰਜਾਬੀਆਂ ਲਈ ਮਾਣ ਦੀ ਗੱਲ ਹੈ। ਪਿੰ੍. ਗੋਸਲ ਨੇ ਦੱਸਿਆ ਕਿ ਸੰਸਥਾ ਦੇ ਸਮੂਹ ਮੈਂਬਰ ਨਵੇਂ ਬਣੇ ਮੁੱਖ ਮੰਤਰੀ ਤੋਂ ਆਸ ਰੱਖਦੇ ਹਨ ਕਿ ਪੰਜਾਬ 'ਚ ਪੰਜਾਬੀ ਨੂੰ ਅਹਿਮ ਸਥਾਨ ਦੇਣ ਲਈ ਵੱਡੇ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਪੰਜਾਬੀ ਦੇ ਲੇਖਕਾਂ, ਸਾਹਿਤਕਾਰਾਂ, ਪੱਤਰਕਾਰਾਂ ਅਤੇ ਬੁੱਧੀਜੀਵੀਆਂ ਦੀ ਭਲਾਈ ਲਈ ਨਵੇਂ ਪੋ੍ਗਰਾਮ ਉਲੀਕੇ ਜਾਣਗੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਦੇ ਭਖਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਮੁਲਾਜ਼ਮਾਂ ਅਤੇ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਸਵਿਕਾਰ ਕਰਨਾ ਚਾਹੀਦਾ ਹੈ। ਪੰਜਾਬ ਦੇ ਗਰੀਬ ਬੱਚਿਆਂ ਦੀ ਭਲਾਈ ਲਈ ਸਿੱਖਿਆ ਦਾ ਵਧੀਆ ਪ੍ਰਬੰਧ ਕਰਨ ਲਈ ਜਲਦੀ ਨਵੇਂ ਕਦਮ ਚੁੱਕਣ ਦੀ ਲੋੜ ਹੈ।