ਲੇਖਕ ਤੇ ਮੀਡੀਆ ਵਿਸ਼ਲੇਸ਼ਕ ਪ੍ਰੋ. ਡਾ. ਕ੍ਰਿਸ਼ਨ ਕੁਮਾਰ ਰੱਤੂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ
ਪੰਜਾਬੀ ਤੇ ਹਿੰਦੀ ਦੇ ਉੱਘੇ ਲੇਖਕ ਤੇ ਮੀਡੀਆ ਬ੍ਰਾਡਕਾਸਟਰ ਪ੍ਰੋ ਡਾ ਕ੍ਰਿਸ਼ਨ ਕੁਮਾਰ ਰੱਤੂ ਨੇ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਇੱਕ ਸਦਭਾਵਨਾ ਮੁਲਾਕਾਤ ਕੀਤੀ । ਇਸ ਮੁਲਾਕਾਤ ਵਿੱਚ ਉਹਨਾਂ ਨੇ ਆਪਣੀਆਂ ਸ਼ੁਭਕਾਮਨਾਵਾਂ ਅਤੇ ਆਪਣੀਆਂ ਕਿਤਾਬਾਂ ਸ੍ਰੀ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਨੂੰ ਭੇਂਟ ਕੀਤੀਆਂ।
Publish Date: Thu, 16 Apr 2026 06:23 PM (IST)
Updated Date: Thu, 16 Apr 2026 06:25 PM (IST)
ਪੰਜਾਬੀ ਜਾਗਰਣ ਟੀਮ, ਚੰਡੀਗੜ੍ਹ : ਪੰਜਾਬੀ ਤੇ ਹਿੰਦੀ ਦੇ ਉੱਘੇ ਲੇਖਕ ਤੇ ਮੀਡੀਆ ਬ੍ਰਾਡਕਾਸਟਰ ਪ੍ਰੋ ਡਾ ਕ੍ਰਿਸ਼ਨ ਕੁਮਾਰ ਰੱਤੂ ਨੇ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਇੱਕ ਸਦਭਾਵਨਾ ਮੁਲਾਕਾਤ ਕੀਤੀ । ਇਸ ਮੁਲਾਕਾਤ ਵਿੱਚ ਉਹਨਾਂ ਨੇ ਆਪਣੀਆਂ ਸ਼ੁਭਕਾਮਨਾਵਾਂ ਅਤੇ ਆਪਣੀਆਂ ਕਿਤਾਬਾਂ ਸ੍ਰੀ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਨੂੰ ਭੇਂਟ ਕੀਤੀਆਂ।
ਇਸ ਮੌਕੇ ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਹਨਾਂ ਦੇ ਸਾਹਿਤਕ ਅਤੇ ਟੈਲੀਵਿਜ਼ਨ ਪੱਤਰਕਾਰਤਾ ਦੇ ਖੇਤਰ ਵਿੱਚ ਉਹਨਾਂ ਦੇ ਪਾਏ ਵਡਮੁੱਲੇ ਯੋਗਦਾਨ ਨੂੰ ਦੇ ਕੰਮਾਂ ਨੂੰ ਸਰਾਹਿਆ ਅਤੇ ਆਸ ਪ੍ਰਗਟ ਕੀਤੀ ਕਿ ਭਵਿੱਖ ਵਿੱਚ ਵੀ ਉਹ ਸਾਹਿਤ ਕਲਾ ਤੇ ਪੱਤਰਕਾਰਤਾ ਦੇ ਖੇਤਰ ਵਿੱਚ ਹੋਰ ਨਵੀਆਂ ਪੁਲਾਂਘਾਂ ਪੁੱਟਣਗੇ। ਇਸ ਮੌਕੇ ਤੇ ਉਹਨਾਂ ਦੇ ਨਾਲ ਸਿੱਖਿਆਵਿਦ ਪ੍ਰਿੰਸੀਪਲ ਡਾ ਕਮਲਾ ਸੈਣੀ ਅਤੇ ਜਿੰਦਲ ਫਾਊਂਡੇਸ਼ਨ ਦੇ ਡੀਜੀਐਮ ਕ੍ਰਿਸ਼ਮੰਨ ਸਿੰਘ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।