- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਸ਼ਾ ਵਿਭਾਗ ਦੇ ਡਾਇਰੈਕਟਰ, ਪੰਜਾਬ, ਪਟਿਆਲਾ ਵੱਲੋਂ 25 ਮਾਰਚ 2026 ਨੂੰ ਜਾਰੀ ਕੀਤੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਵਿਭਾਗ ਵੱਲੋਂ ਪੰਜਾਬ ਦੇ ਲੇਖਕਾਂ, ਕਲਾਕਾਰਾਂ ਤੇ ਸਾਹਿਤਕਾਰਾਂ ਨੂੰ ਉਨ੍ਹਾਂ ਦੀਆਂ ਸਾਹਿਤਕ ਤੇ ਸੱਭਿਆਚਾਰਕ ਪ੍ਰਾਪਤੀਆਂ ਲਈ ਵੱਖ-ਵੱਖ ਪੁਰਸਕਾਰ ਪ੍ਰਦਾਨ ਕੀਤੇ ਜਾਂਦੇ ਹਨ। ਇਨ੍ਹਾਂ ਪੁਰਸਕਾਰਾਂ ਰਾਹੀਂ ਸੂਬੇ ਦੀਆਂ ਸਾਹਿਤਕ ਤੇ ਸੱਭਿਆਚਾਰਕ ਸ਼ਖ਼ਸੀਅਤਾਂ ਦੇ ਯੋਗਦਾਨ ਨੂੰ ਮਾਨਤਾ ਦਿੱਤੀ ਜਾਂਦੀ ਹੈ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ : ਪੰਜਾਬ ਦੇ ਸਾਹਿਤਕਾਰਾਂ, ਲੇਖਕਾਂ ਤੇ ਕਲਾਕਾਰਾਂ ਨੂੰ ਉਨ੍ਹਾਂ ਦੇ ਜੀਵਨ ਵਿੱਚ ਹੀ ਨਹੀਂ, ਸਗੋਂ ਦੇਹਾਂਤ ਤੋਂ ਬਾਅਦ ਵੀ ਬਣਦਾ ਮਾਣ-ਸਤਿਕਾਰ ਦੇਣ ਲਈ ਭਾਸ਼ਾ ਵਿਭਾਗ ਪੰਜਾਬ ਨੇ ਪਹਿਲਕਦਮੀ ਕੀਤੀ ਹੈ। ਵਿਭਾਗ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਭਾਸ਼ਾ ਅਫ਼ਸਰਾਂ ਅਤੇ ਸਹਾਇਕ ਡਾਇਰੈਕਟਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ-ਆਪਣੇ ਜ਼ਿਲ੍ਹਿਆਂ ਨਾਲ ਸਬੰਧਤ ਪੁਰਸਕਾਰ ਜੇਤੂ ਸਾਹਿਤਕਾਰਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਰਿਕਾਰਡ ਤਿਆਰ ਕਰਨ। ਕਿਸੇ ਵੀ ਅਜਿਹੀ ਸ਼ਖ਼ਸੀਅਤ ਦੇ ਦੇਹਾਂਤ ਦੀ ਸੂਰਤ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਸੂਚਿਤ ਕੀਤਾ ਜਾਵੇ ਤਾਂ ਜੋ ਉਸ ਨੂੰ ਸਰਕਾਰੀ ਸਨਮਾਨ ਨਾਲ ਵਿਦਾ ਕੀਤਾ ਜਾ ਸਕੇ।
ਭਾਸ਼ਾ ਵਿਭਾਗ ਦੇ ਡਾਇਰੈਕਟਰ, ਪੰਜਾਬ, ਪਟਿਆਲਾ ਵੱਲੋਂ 25 ਮਾਰਚ 2026 ਨੂੰ ਜਾਰੀ ਕੀਤੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਵਿਭਾਗ ਵੱਲੋਂ ਪੰਜਾਬ ਦੇ ਲੇਖਕਾਂ, ਕਲਾਕਾਰਾਂ ਤੇ ਸਾਹਿਤਕਾਰਾਂ ਨੂੰ ਉਨ੍ਹਾਂ ਦੀਆਂ ਸਾਹਿਤਕ ਤੇ ਸੱਭਿਆਚਾਰਕ ਪ੍ਰਾਪਤੀਆਂ ਲਈ ਵੱਖ-ਵੱਖ ਪੁਰਸਕਾਰ ਪ੍ਰਦਾਨ ਕੀਤੇ ਜਾਂਦੇ ਹਨ। ਇਨ੍ਹਾਂ ਪੁਰਸਕਾਰਾਂ ਰਾਹੀਂ ਸੂਬੇ ਦੀਆਂ ਸਾਹਿਤਕ ਤੇ ਸੱਭਿਆਚਾਰਕ ਸ਼ਖ਼ਸੀਅਤਾਂ ਦੇ ਯੋਗਦਾਨ ਨੂੰ ਮਾਨਤਾ ਦਿੱਤੀ ਜਾਂਦੀ ਹੈ।
ਪੱਤਰ ਵਿੱਚ ਵਿਭਾਗ ਨੇ ਇਹ ਅਹਿਮ ਗੱਲ ਉਭਾਰੀ ਹੈ ਕਿ ਇਨ੍ਹਾਂ ਪੁਰਸਕਾਰ ਪ੍ਰਾਪਤ ਲੇਖਕਾਂ ਤੇ ਸ਼ਖ਼ਸੀਅਤਾਂ ਵਿੱਚੋਂ ਜਦੋਂ ਕਿਸੇ ਦਾ ਦੇਹਾਂਤ ਹੁੰਦਾ ਹੈ ਤਾਂ ਉਸ ਨੂੰ ਸਰਕਾਰੀ ਸਨਮਾਨ ਦਿੱਤਾ ਜਾਣਾ ਚਾਹੀਦਾ ਹੈ। ਇਸ ਮਕਸਦ ਲਈ ਜ਼ਿਲ੍ਹਾ ਪੱਧਰ ’ਤੇ ਅਜਿਹੀਆਂ ਸ਼ਖ਼ਸੀਅਤਾਂ ਦਾ ਵੇਰਵਾ ਅਤੇ ਰਿਕਾਰਡ ਸੰਭਾਲ ਕੇ ਰੱਖਣ ਦੀ ਜ਼ਿੰਮੇਵਾਰੀ ਸਬੰਧਤ ਅਧਿਕਾਰੀਆਂ ਨੂੰ ਸੌਂਪੀ ਗਈ ਹੈ।
ਵਿਭਾਗ ਨੇ ਸਪੱਸ਼ਟ ਕੀਤਾ ਕਿ ਕਿਸੇ ਪੁਰਸਕਾਰ ਜੇਤੂ ਸਾਹਿਤਕਾਰ ਜਾਂ ਸ਼ਖ਼ਸੀਅਤ ਦੇ ਦੇਹਾਂਤ ਹੋਣ ਦੀ ਸੂਚਨਾ ਮਿਲਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਅੰਤਿਮ ਵਿਦਾਈ ਮੌਕੇ ਉਸ ਨੂੰ ਬਣਦਾ ਸਰਕਾਰੀ ਸਨਮਾਨ ਦਿੱਤਾ ਜਾ ਸਕੇ। ਇਸ ਦੇ ਨਾਲ ਹੀ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਵੀ ਵਿਭਾਗ ਵੱਲੋਂ ਮ੍ਰਿਤਕ ਸ਼ਖ਼ਸੀਅਤ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾਵੇ। ਭਾਸ਼ਾ ਵਿਭਾਗ ਦੀ ਇਹ ਹਦਾਇਤ ਇਸ ਪੱਖੋਂ ਮਹੱਤਵਪੂਰਨ ਹੈ ਕਿ ਸਾਹਿਤ ਤੇ ਸੱਭਿਆਚਾਰ ਦੇ ਖੇਤਰ ’ਚ ਜੀਵਨ ਭਰ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਅੰਤਿਮ ਵਿਦਾਈ ਸਮੇਂ ਵੀ ਬਣਦਾ ਮਾਣ-ਸਤਿਕਾਰ ਮਿਲ ਸਕੇ। ਨਾਲ ਹੀ ਇਸ ਨਾਲ ਜ਼ਿਲ੍ਹਾ ਪੱਧਰ ’ਤੇ ਪੁਰਸਕਾਰ ਜੇਤੂ ਸਾਹਿਤਕਾਰਾਂ ਦਾ ਰਿਕਾਰਡ ਵਿਵਸਥਿਤ ਰੱਖਣ ਦੀ ਪ੍ਰਕਿਰਿਆ ਵੀ ਸ਼ੁਰੂ ਹੋਵੇਗੀ।