ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲਾ: ਐੱਸਆਈਟੀ ਨੇ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਤੋਂ ਕੀਤੀ ਪੁੱਛਗਿੱਛ
ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸੋਮਵਾਰ ਦੁਪਹਿਰ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੂੰ ਜਾਂਚ ਵਿੱਚ ਸ਼ਾਮਲ ਕੀਤਾ।
Publish Date: Mon, 05 Jan 2026 09:16 PM (IST)
Updated Date: Mon, 05 Jan 2026 09:18 PM (IST)
ਤਰੁਣ ਭਜਨੀ, ਚੰਡੀਗੜ੍ਹ : ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸੋਮਵਾਰ ਦੁਪਹਿਰ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੂੰ ਜਾਂਚ ਵਿੱਚ ਸ਼ਾਮਲ ਕੀਤਾ।
ਐਸਆਈਟੀ ਕਰੀਬ ਦੋ ਘੰਟੇ ਤੱਕ ਹਰਿਆਣਾ ਸਕਤਰੇਤ ਵਿੱਚ ਸਥਿਤ ਚੀਫ਼ ਸੈਕ੍ਰੇਟਰੀ ਦੇ ਦਫ਼ਤਰ ਵਿੱਚ ਮੌਜੂਦ ਰਹੀ, ਜਿੱਥੇ ਪੂਰਨ ਕੁਮਾਰ ਵੱਲੋਂ ਲਗਾਏ ਗਏ ਦੋਸ਼ਾਂ ਅਤੇ ਸੁਸਾਈਡ ਨੋਟ ਵਿੱਚ ਦਰਜ ਤੱਥਾਂ ਬਾਰੇ ਵਿਸਥਾਰ ਨਾਲ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਤੋਂ ਬਾਅਦ ਐਸਆਈਟੀ ਦੀ ਟੀਮ ਸਕਤਰੇਤ ਤੋਂ ਵਾਪਸ ਆ ਗਈ।
ਇਸ ਤੋਂ ਪਹਿਲਾਂ ਐਸਆਈਟੀ ਹਰਿਆਣਾ ਦੇ ਡੀਜੀਪੀ ਸ਼ਤਰੁਜੀਤ ਕਪੂਰ, ਰੋਹਤਕ ਦੇ ਐਸਪੀ ਨਰਿੰਦਰ ਬਿਜਾਰਨੀਆ ਸਮੇਤ ਫ਼ਾਈਨਲ ਨੋਟ ਵਿੱਚ ਸ਼ਾਮਲ ਸਾਰੇ ਮੁੱਖ ਅਧਿਕਾਰੀਆਂ ਨੂੰ ਜਾਂਚ ਵਿੱਚ ਸ਼ਾਮਲ ਕਰ ਚੁੱਕੀ ਹੈ। ਸੁਸਾਈਡ ਨੋਟ ਵਿੱਚ ਕੁੱਲ 15 ਅਧਿਕਾਰੀਆਂ ਦੇ ਨਾਮ ਦਰਜ ਹਨ, ਜਿਨ੍ਹਾਂ ਵਿੱਚ ਤਿੰਨ ਆਈਏਐਸ ਅਤੇ 12 ਆਈਪੀਐਸ ਅਧਿਕਾਰੀ ਸ਼ਾਮਲ ਹਨ।