- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਬੀਰ ਸਿੰਘ ਬਾਦਲ ਨੇ ਆਪਣੇ 'ਐਕਸ' (ਪਹਿਲਾਂ ਟਵਿੱਟਰ) ਅਕਾਊਂਟ ਰਾਹੀਂ 'ਆਪ' 'ਤੇ ਮੌਕਾਪ੍ਰਸਤੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ "ਜੋ ਬੀਜੋਗੇ, ਉਹੀ ਵੱਢੋਗੇ।" ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਪਾਰਟੀ ਪ੍ਰਤੀ ਵਫ਼ਾਦਾਰ ਵਲੰਟੀਅਰਾਂ ਅਤੇ ਸੂਬੇ ਦੇ ਲੋਕਾਂ ਨੂੰ ਅੱਖੋਂ-ਪਰੋਖੇ ਕਰਕੇ ਸਿਰਫ਼ ਬਾਹਰੀ ਅਤੇ ਅਮੀਰ ਲੋਕਾਂ ਨੂੰ ਤਰਜੀਹ ਦਿੰਦੇ ਹੋ, ਤਾਂ ਅਜਿਹੇ ਨਤੀਜੇ ਨਿਕਲਣਾ ਲਾਜ਼ਮੀ ਹੈ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਦੇ ਸੱਤ ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾਕ੍ਰਮ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਹਾਈਕਮਾਂਡ 'ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ ਹਨ।
Mr. @ArvindKejriwal & @BhagwantMann,
“As you sow, so shall you reap!”
You sowed corruption.
You sowed moneybags.
You sowed opportunists.
You sowed outsiders.
So how could you expect to reap commitment and loyalty?
Yesterday’s development is a direct outcome of your betrayal of… pic.twitter.com/ObaECmwPLp
— Sukhbir Singh Badal (@officeofssbadal) April 25, 2026
ਵਲੰਟੀਅਰਾਂ ਦੀ ਅਣਦੇਖੀ ਦਾ ਮੁੱਦਾ ਚੁੱਕਿਆ
ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ 'ਆਪ' ਨੇ ਪੰਜਾਬ ਦੇ ਉਨ੍ਹਾਂ ਮਿਹਨਤੀ ਵਰਕਰਾਂ ਨੂੰ ਧੋਖਾ ਦਿੱਤਾ ਹੈ ਜਿਨ੍ਹਾਂ ਨੇ ਦਿਨ-ਰਾਤ ਇੱਕ ਕਰਕੇ ਪਾਰਟੀ ਨੂੰ ਖੜ੍ਹਾ ਕੀਤਾ ਸੀ। ਪਾਰਟੀ ਨੇ ਰਾਜ ਸਭਾ ਦੀਆਂ ਸੀਟਾਂ ਵੇਲੇ ਬਾਹਰੀ ਅਤੇ ਸਰਮਾਏਦਾਰ ਲੋਕਾਂ ਨੂੰ ਚੁਣਿਆ, ਜਿਸ ਦਾ ਖ਼ਮਿਆਜ਼ਾ ਹੁਣ ਪਾਰਟੀ ਨੂੰ ਭੁਗਤਣਾ ਪੈ ਰਿਹਾ ਹੈ।