ਪਿਸਤੌਲ ਤੇ 3 ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਕਾਬੂ ਪਿਸਤੌਲ ਤੇ 3 ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਕਾਬੂ
Publish Date: Wed, 21 Oct 2026 06:51 PM (IST)
Updated Date: Wed, 21 Oct 2026 06:54 PM (IST)
ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ ਖਰੜ : ਆਪ੍ਰੇਸ਼ਨ ਸੈੱਲ ਮੁਹਾਲੀ ਦੀ ਟੀਮ ਨੇ ਖਰੜ ਤੋਂ ਇਕ ਨੌਜਵਾਨ ਨੂੰ ਪੁਆਇੰਟ 32 ਬੋਰ ਦੇ ਨਾਜਾਇਜ਼ ਅਸਲੇ ਤੇ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਪ੍ਰੇਸ਼ਨ ਸੈੱਲ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਸੈੱਲ ਦੇ ਏਐੱਸਆਈ ਰਜਿੰਦਰ ਸਿੰਘ ਆਪਣੀ ਟੀਮ ਨਾਲ ਖਰੜ ਦੇ ਅਰੀਸਟਾ ਪੈਲੇਸ ਨੇੜੇ ਮੌਜੂਦ ਸਨ, ਜਿੱਥੇ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਕੇਐੱਫਸੀ ਕੱਟ ਗੋਪਾਲ ਸਵੀਟਸ ਨੇੜੇ ਇਕ ਨੌਜਵਾਨ ਲੜਕਾ ਖੜ੍ਹਾ ਹੈ, ਜਿਸ ਦੇ ਕੋਲ ਨਾਜਾਇਜ਼ ਹਥਿਆਰ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਵੱਲੋਂ ਜਦੋਂ ਕੇਐੱਫ਼ਸੀ ਕੱਟ ’ਤੇ ਖੜ੍ਹੇ ਇਕ ਨੌਜਵਾਨ ਨੂੰ ਕਾਬੂ ਕਰ ਪੁੱਛਗਿੱਛ ਕੀਤੀ ਗਈ ਅਤੇ ਉਸਦੀ ਤਲਾਸ਼ੀ ਲੈਣ ’ਤੇ ਪੁਆਇੰਟ 32 ਬੋਰ ਦੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਪੁਆਇੰਟ 32 ਬੋਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਸਸ਼ੀਨਾਥ ਕੁਮਾਰ ਪੁੱਤਰ ਮਧੂ ਸੂਦਨ ਵਾਸੀ ਬਿਹਾਰ, ਹਾਲ ਵਾਸੀ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਆਪ੍ਰੇਸ਼ਨ ਸੈੱਲ ਟੀਮ ਨੇ ਕਾਬੂ ਨੌਜਵਾਨ ਦੇ ਖ਼ਿਲਾਫ਼ ਪੁਲਿਸ ਥਾਣਾ ਸਦਰ ਖਰੜ ਵਿਚ ਅਸਲਾ ਐਕਟ ਦੀ ਧਾਰਾ 25-54- 59 ਅਧੀਨ ਮਾਮਲਾ ਦਰਜ ਕਰ ਲਿਆ ਹੈ, ਜਿਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ, ਜਿੱਥੋਂ ਮੁਲਜ਼ਮ ਨੂੰ ਦੋ ਦਿਨਾਂ ਪੁਲਿਸ ਰਿਮਾਂਡ ’ਤੇ ਭੇਜਣ ਦੇ ਹੁਕਮ ਸੁਣਾਏ ਗਏ ਹਨ।