ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਇਆ ਨੌਜਵਾਨ: ਕਰੰਟ ਲੱਗਣ ਕਾਰਨ ਗੰਭੀਰ ਰੂਪ ’ਚ ਝੁਲਸਿਆ, ਹਾਲਤ ਨਾਜ਼ੁਕ ਹੋਣ 'ਤੇ PGI ਰੈਫ਼ਰ
ਕਰੰਟ ਦਾ ਝਟਕਾ ਇੰਨਾ ਜ਼ਬਰਦਸਤ ਸੀ ਕਿ ਨੌਜਵਾਨ ਦਾ ਸਰੀਰ ਬੁਰੇ ਤਰੀਕੇ ਨਾਲ ਝੁਲਸ ਗਿਆ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫ਼ਰ ਕੀਤਾ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਵਿਕਾਸ ਆਪਣੇ ਘਰ ਦੀ ਛੱਤ ਨੇੜੇ ਕੋਈ ਕੰਮ ਕਰ ਰਿਹਾ ਸੀ।
Publish Date: Mon, 24 Aug 2026 01:16 PM (IST)
Updated Date: Mon, 24 Aug 2026 01:18 PM (IST)
ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ। ਬਲਟਾਣਾ ਦੇ ਆਨੰਦ ਵਿਹਾਰ ਇਲਾਕੇ ’ਚ ਐਤਵਾਰ ਸਵੇਰੇ ਛੱਤ ’ਤੇ ਕੰਮ ਕਰਦੇ ਸਮੇਂ ਹਾਈ ਟੈਂਸ਼ਨ ਬਿਜਲੀ ਲਾਈਨ ਦੀ ਚਪੇਟ ’ਚ ਆਉਣ ਨਾਲ ਇਕ ਨੌਜਵਾਨ ਗੰਭੀਰ ਝੁਲਸ ਗਿਆ। ਜ਼ਖ਼ਮੀ ਦੀ ਪਛਾਣ ਵਿਕਾਸ ਕੁਮਾਰ ਵਜੋਂ ਹੋਈ ਹੈ, ਜੋ ਮੂਲ ਰੂਪ ’ਚ ਜੰਮੂ ਦਾ ਰਹਿਣ ਵਾਲਾ ਹੈ ਅਤੇ ਇੱਥੇ ਆਨੰਦ ਵਿਹਾਰ ’ਚ ਕਿਰਾਏ ’ਤੇ ਰਹਿ ਰਿਹਾ ਸੀ।
ਕਰੰਟ ਦਾ ਝਟਕਾ ਇੰਨਾ ਜ਼ਬਰਦਸਤ ਸੀ ਕਿ ਨੌਜਵਾਨ ਦਾ ਸਰੀਰ ਬੁਰੇ ਤਰੀਕੇ ਨਾਲ ਝੁਲਸ ਗਿਆ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫ਼ਰ ਕੀਤਾ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਵਿਕਾਸ ਆਪਣੇ ਘਰ ਦੀ ਛੱਤ ਨੇੜੇ ਕੋਈ ਕੰਮ ਕਰ ਰਿਹਾ ਸੀ।
ਇਸੇ ਦੌਰਾਨ ਉਸ ਦੇ ਹੱਥ ’ਚ ਫੜਿਆ ਲੋਹੇ ਦਾ ਪਾਈਪ ਅਚਾਨਕ ਛੱਤ ਦੇ ਉੱਪਰੋਂ ਲੰਘ ਰਹੀਆਂ ਹਾਈ ਟੈਂਸ਼ਨ ਤਾਰਾਂ ਨਾਲ ਜਾ ਟਕਰਾਇਆ। ਪਾਈਪ ਛੂਹੰਦੇ ਹੀ ਉਸ ’ਚ ਤੇਜ਼ ਕਰੰਟ ਦੌੜ ਗਿਆ ਅਤੇ ਜ਼ੋਰਦਾਰ ਧਮਾਕੇ ਨਾਲ ਵਿਕਾਸ ਬੁਰੀ ਤਰ੍ਹਾਂ ਝੁਲਸ ਕੇ ਛੱਤ ’ਤੇ ਹੀ ਡਿੱਗ ਪਿਆ।
ਹਾਦਸੇ ਤੋਂ ਤੁਰੰਤ ਬਾਅਦ ਆਸ-ਪਾਸ ਦੇ ਲੋਕ ਮੌਕੇ ’ਤੇ ਪਹੁੰਚੇ ਅਤੇ ਉਸ ਨੂੰ ਤੁਰੰਤ ਨਜ਼ਦੀਕੀ ਇਕ ਨਿੱਜੀ ਹਸਪਤਾਲ ਲੈ ਗਏ। ਡਾਕਟਰਾਂ ਨੇ ਮੁੱਢਲਾ ਇਲਾਜ ਦੇਣ ਤੋਂ ਬਾਅਦ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਰੈਫ਼ਰ ਕਰ ਦਿੱਤਾ।
ਉੱਥੋਂ ਵੀ ਹਾਲਤ ’ਚ ਸੁਧਾਰ ਨਾ ਹੁੰਦਾ ਦੇਖ ਡਾਕਟਰਾਂ ਨੇ ਉਸ ਨੂੰ ਬਿਹਤਰ ਇਲਾਜ ਲਈ ਪੀ.ਜੀ.ਆਈ. ਚੰਡੀਗੜ੍ਹ ਭੇਜ ਦਿੱਤਾ।