- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਗੂਆਂ ਨੇ ਦੋਸ਼ ਲਾਇਆ ਕਿ ਬਦਲਾਅ ਦੇ ਵਾਅਦੇ ਨਾਲ ਸੱਤਾ ਵਿੱਚ ਆਈ ‘ਆਪ’ ਸਰਕਾਰ ਹੁਣ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਦੇ ਖ਼ਾਤਮੇ, ਰੁਜ਼ਗਾਰ ਅਤੇ ਅਮਨ-ਕਾਨੂੰਨ ਦੀ ਸਥਿਤੀ ਬਾਰੇ ਜਵਾਬ ਦੇਣਾ ਚਾਹੀਦਾ ਹੈ। ਯੂਥ ਕਾਂਗਰਸ ਨੇ ਮੰਤਰੀਆਂ ਵਿਰੁੱਧ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਚਾਰਜਸ਼ੀਟ ਤਿਆਰ ਕਰਨ ਦਾ ਦਾਅਵਾ ਵੀ ਕੀਤਾ, ਜਿਸ ਨੂੰ ਘਿਰਾਓ ਦੌਰਾਨ ਜਨਤਕ ਕੀਤਾ ਜਾਵੇਗਾ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਪੰਜਾਬ ਯੂਥ ਕਾਂਗਰਸ ਨੇ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਵਿਗੜੀ ਕਾਨੂੰਨ-ਵਿਵਸਥਾ ਦੇ ਮੁੱਦਿਆਂ ’ਤੇ ਭਗਵੰਤ ਮਾਨ ਸਰਕਾਰ ਨੂੰ ਘੇਰਨ ਲਈ ‘ਸਾਢੇ ਚਾਰ ਸਾਲ ਦਾ ਹਿਸਾਬ ਦਿਓ, ਪੰਜਾਬ ਦੇ ਸਵਾਲਾਂ ਦੇ ਜਵਾਬ ਦਿਓ’ ਮੁਹਿੰਮ ਸ਼ੁਰੂ ਕੀਤੀ ਹੈ। ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫ਼ਰੰਸ ਦੌਰਾਨ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ‘ਸ਼ੁਭੀ’ ਅਤੇ ਭਾਰਤੀ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿਬ ਨੇ ਮੁਹਿੰਮ ਦਾ ਪੋਸਟਰ ਜਾਰੀ ਕੀਤਾ। ਜਥੇਬੰਦੀ ਨੇ 15 ਨਵੰਬਰ ਤੱਕ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਕਰਨ ਅਤੇ ਇਸ ਤੋਂ ਬਾਅਦ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਘੇਰਨ ਦਾ ਐਲਾਨ ਕੀਤਾ।
ਆਗੂਆਂ ਨੇ ਦੋਸ਼ ਲਾਇਆ ਕਿ ਬਦਲਾਅ ਦੇ ਵਾਅਦੇ ਨਾਲ ਸੱਤਾ ਵਿੱਚ ਆਈ ‘ਆਪ’ ਸਰਕਾਰ ਹੁਣ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਦੇ ਖ਼ਾਤਮੇ, ਰੁਜ਼ਗਾਰ ਅਤੇ ਅਮਨ-ਕਾਨੂੰਨ ਦੀ ਸਥਿਤੀ ਬਾਰੇ ਜਵਾਬ ਦੇਣਾ ਚਾਹੀਦਾ ਹੈ। ਯੂਥ ਕਾਂਗਰਸ ਨੇ ਮੰਤਰੀਆਂ ਵਿਰੁੱਧ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਚਾਰਜਸ਼ੀਟ ਤਿਆਰ ਕਰਨ ਦਾ ਦਾਅਵਾ ਵੀ ਕੀਤਾ, ਜਿਸ ਨੂੰ ਘਿਰਾਓ ਦੌਰਾਨ ਜਨਤਕ ਕੀਤਾ ਜਾਵੇਗਾ।
ਆਗੂਆਂ ਨੇ 2023-24 ਦੌਰਾਨ ਪੰਜਾਬ ਵਿੱਚ 1,443 ਕਤਲ ਹੋਣ ਦਾ ਅੰਕੜਾ ਪੇਸ਼ ਕਰਦਿਆਂ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਦਲਜੀਤ ਸਿੰਘ ਦੀ ਮੌਤ ਅਤੇ ਪਰਵਿੰਦਰ ਸਿੰਘ ਝੋਟਾ ਨਾਲ ਜੁੜੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਵੀ ਸਵਾਲ ਉਠਾਏ।
ਸ਼ੁਭਮ ਸ਼ਰਮਾ ਅਤੇ ਉਦੈ ਭਾਨੂ ਚਿਬ ਨੇ ਕਿਹਾ ਕਿ ਮੁਹਿੰਮ ਰਾਹੀਂ ਨੌਜਵਾਨਾਂ, ਬੇਰੁਜ਼ਗਾਰਾਂ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਮੁੱਦੇ ਉਠਾਏ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣੇ ਸਾਢੇ ਚਾਰ ਸਾਲਾਂ ਦੇ ਕੰਮਕਾਜ ਦਾ ਹਿਸਾਬ ਜਨਤਾ ਸਾਹਮਣੇ ਰੱਖੇ।