ਯੂਥ ਕਾਂਗਰਸ ਵੱਲੋਂ ਕੱਢਿਆ ਜਾਵੇਗਾ ਪੈਦਲ ਮਾਰਚ : ਰਵੀ ਵੜੈਚ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਯੂਥ ਕਾਂਗਰਸ ਵੱਲੋਂ ਕੱਢਿਆ ਜਾਵੇਗਾ ਪੈਦਲ ਮਾਰਚ : ਰਵੀ ਵੜੈਚ,
Publish Date: Fri, 13 Nov 2026 06:27 PM (IST)
Updated Date: Fri, 13 Nov 2026 06:30 PM (IST)
ਸ੍ਰੀ ਗਣੇਸ, ਪੰਜਾਬੀ ਜਾਗਰਣ, ਕੁਰਾਲੀ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਦੇ ਮਕਸਦ ਨਾਲ ਪੰਜਾਬ ਯੂਥ ਕਾਂਗਰਸ ਵੱਲੋਂ ਹਲਕਾ ਖਰੜ ’ਚ ਵਿਸ਼ੇਸ਼ ਪੈਦਲ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਰਵਿੰਦਰ ਸਿੰਘ ਰਵੀ ਵੜੈਚ ਨੇ ਸਥਾਨਕ ਪੱਧਰ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਸਾਂਝੀ ਕੀਤੀ।ਰਵੀ ਵੜੈਚ ਨੇ ਦੱਸਿਆ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਨੌਜਵਾਨਾਂ ਪ੍ਰਤੀ ਸੋਚ ਅਤੇ ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੇ ਹਲਕੇ ’ਚ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਹਲਕਾ ਖਰੜ ਦੇ ਪਿੰਡਾਂ ਦੇ ਨਾਲ-ਨਾਲ ਕੁਰਾਲੀ, ਨਯਾਗਾਓਂ ਅਤੇ ਖਰੜ ਸ਼ਹਿਰ ’ਚ ਵੀ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਪੈਦਲ ਮਾਰਚ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਕੁਰਾਲੀ ਤੋਂ ਸ਼ੁਰੂ ਕੀਤਾ ਜਾਣਾ ਸੀ। ਇਸ ਦੌਰਾਨ ਹਰ ਰੋਜ਼ ਤਕਰੀਬਨ 10 ਤੋਂ 14 ਕਿਲੋਮੀਟਰ ਦਾ ਸਫ਼ਰ ਤੈਅ ਕਰਦਿਆਂ 7 ਤੋਂ 9 ਪਿੰਡਾਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਤਰ੍ਹਾਂ ਵੱਧ ਤੋਂ ਵੱਧ ਲੋਕਾਂ ਅਤੇ ਨੌਜਵਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕੀਤਾ ਜਾਵੇਗਾ। ਫੋਟੋ ਕੈਪਸ਼ਨ : ਯੂਥ ਕਾਂਗਰਸ ਵੱਲੋਂ ਕੱਢੇ ਜਾਣ ਵਾਲੇ ਪੈਦਲ ਮਾਰਚ ਸਬੰਧੀ ਜਾਣਕਾਰੀ ਦਿੰਦੇ ਸਕੱਤਰ ਰਵਿੰਦਰ ਸਿੰਘ ਰਵੀ ਵੜੈਚ ਤੇ ਹੋਰ। 07ਪੀ