- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਲਾਜ ਦੌਰਾਨ ਨੌਜਵਾਨ ਦੀ ਮੌਤ, ਕੁੱਟਮਾਰ ਦੇ ਦੋਸ਼ਾਂ ਹੇਠ ਕੇਸ ਦਰਜ

ਟੀਪੀਐੱਸ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਬਲਟਾਣਾ ਖੇਤਰ ਦੇ ਰਹਿਣ ਵਾਲੇ ਇਕ 32 ਸਾਲਾ ਨੌਜਵਾਨ ਦੀ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜੋਗਿੰਦਰ ਵਜੋਂ ਹੋਈ ਹੈ, ਜੋ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਗੋਂਡਾ ਦਾ ਰਹਿਣ ਵਾਲਾ ਸੀ ਅਤੇ ਇੱਥੇ ਮਜ਼ਦੂਰੀ ਕਰ ਕੇ ਆਪਣਾ ਗੁਜ਼ਾਰਾ ਕਰਦਾ ਸੀ। ਪੁਲਿਸ ਨੇ ਮ੍ਰਿਤਕ ਦੇ ਭਰਾ ਬਾਦਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤਕਰਤਾ ਬਾਦਲ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ 26 ਮਾਰਚ ਨੂੰ ਉਸ ਨੂੰ ਸੂਚਨਾ ਮਿਲੀ ਸੀ ਕਿ ਉਸ ਦੇ ਭਰਾ ਜੋਗਿੰਦਰ ਦੀ ਹਾਲਤ ਬਹੁਤ ਗੰਭੀਰ ਹੈ। ਪਰਿਵਾਰਕ ਮੈਂਬਰਾਂ ਅਨੁਸਾਰ, 24 ਮਾਰਚ ਨੂੰ ਜੋਗਿੰਦਰ ਹਰਮਿਲਾਪ ਨਗਰ ਸਥਿਤ ਇਕ ਦਫ਼ਤਰ ਦੀਆਂ ਪੌੜੀਆਂ ਚੜ੍ਹ ਰਿਹਾ ਸੀ, ਜਿੱਥੇ ਅਚਾਨਕ ਪੈਰ ਫਿਸਲਣ ਕਾਰਨ ਉਹ ਹੇਠਾਂ ਡਿੱਗ ਗਿਆ ਅਤੇ ਸਿਰ