ਜ਼ੀਰਕਪੁਰ-ਅੰਬਾਲਾ ਹਾਈਵੇ ’ਤੇ ਵਾਪਰੇ ਹਾਦਸੇ ’ਚ ਨੌਜਵਾਨ ਦੀ ਮੌਤ ਭਿਆਨਕ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
Publish Date: Sat, 19 Sep 2026 07:23 PM (IST)
Updated Date: Sun, 20 Sep 2026 04:06 AM (IST)
ਫੋਟੋ ਕੈਪਸ਼ਨ : ਮ੍ਰਿਤਕ ਅਨਿਲ ਪਾਸਵਾਨ ਦੀ ਫਾਈਲ ਫੋਟੋ। 30ਪੀ * ਫਰਾਰ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਜ਼ੀਰਕਪੁਰ : ਬੀਤੇ ਦਿਨੀਂ ਜ਼ੀਰਕਪੁਰ-ਅੰਬਾਲਾ ਮੁੱਖ ਸੜਕ ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਨਿਲ ਪਾਸਵਾਨ (36) ਵਾਸੀ ਤ੍ਰਿਵੇਦੀ ਕੈਂਪ, ਮੁਬਾਰਕਪੁਰ ਵਜੋਂ ਹੋਈ ਹੈ। ਘਟਨਾ ਮਗਰੋਂ ਸਥਾਨਕ ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਫਰਾਰ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਲਈ ਛਾਪੇਮਾਰੀ ਤੇ ਤਫ਼ਤੀਸ਼ ਆਰੰਭ ਕਰ ਦਿੱਤੀ ਹੈ। ਪੜਤਾਲੀਆ ਅਫ਼ਸਰ ਰਜਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਮ੍ਰਿਤਕ ਅਨਿਲ ਪਾਸਵਾਨ ਅਲਟਰਾਟੈਕ ਸੀਮੈਂਟ ਕੰਪਨੀ ’ਚ ਕੰਮ ਕਰਦਾ ਸੀ। ਹਾਦਸੇ ਵਾਲੀ ਸ਼ਾਮ ਉਹ ਆਪਣੀ ਡਿਊਟੀ ਖ਼ਤਮ ਕਰ ਕੇ ਘਰ ਡੇਰਾਬੱਸੀ ਵੱਲ ਜਾ ਰਿਹਾ ਸੀ। ਜਦੋਂ ਉਹ ਪੈਦਲ ਚੰਡੀਗੜ੍ਹ-ਅੰਬਾਲਾ ਹਾਈਵੇ ਪਾਰ ਕਰ ਰਿਹਾ ਸੀ, ਤਾਂ ਅਚਾਨਕ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਕੇ ਸੜਕ ਤੇ ਡਿੱਗ ਪਿਆ। ਘਟਨਾ ਤੋਂ ਤੁਰੰਤ ਬਾਅਦ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਲਿਜਾਇਆ ਗਿਆ। ਹਾਲਾਂਕਿ, ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਨੌਜਵਾਨ ਨੂੰ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਸੈਕਟਰ 32 ਲਈ ਰੈਫ਼ਰ ਕਰ ਦਿੱਤਾ, ਜਿਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਅਨਿਲ ਪਾਸਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਟੱਕਰ ਮਾਰ ਕੇ ਫ਼ਰਾਰ ਹੋਏ ਵਾਹਨ ਚਾਲਕ ਦੀ ਪਛਾਣ ਲਈ ਸੀਸੀਟੀਵੀ ਕੈਮਰਿਆਂ ਰਾਹੀਂ ਡੂੰਘਾਈ ਨਾਲ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਪਤਨੀ ਸੰਜੂ ਦੇਵੀ ਦੇ ਬਿਆਨਾਂ ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਕਾਨੂੰਨੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।