ਨੌਜਵਾਨ ਨੂੰ ਫਾਇਰਮੈਨ ਵਜੋਂ ਨਿਯੁਕਤੀ ਪੱਤਰ ਦਿੱਤਾ, ਵਿਧਾਇਕ ਰੰਧਾਵਾ ਵੱਲੋਂ ਵਧਾਈ
ਨੌਜਵਾਨ ਨੂੰ ਫਾਇਰਮੈਨ ਵਜੋਂ ਨਿਯੁਕਤੀ ਪੱਤਰ ਦਿੱਤਾ, ਵਿਧਾਇਕ ਰੰਧਾਵਾ ਵੱਲੋਂ ਵਧਾਈ
Publish Date: Mon, 02 Feb 2026 05:14 PM (IST)
Updated Date: Mon, 02 Feb 2026 05:16 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਤਹਿਤ ਡੇਰਾਬੱਸੀ ਹਲਕੇ ਦੇ ਪਿੰਡ ਬੇਹੜਾ ਵਾਸੀ ਗੁਰਜਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਨੂੰ ਫਾਇਰ ਵਿਭਾਗ ਵਿਚ ਫਾਇਰਮੈਨ ਵਜੋਂ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਿਆ। ਨਿਯੁਕਤੀ ਪੱਤਰ ਮਿਲਣ ਉਪਰੰਤ ਗੁਰਜਿੰਦਰ ਸਿੰਘ ਵੱਲੋਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਆਪਣਾ ਧੰਨਵਾਦ ਪ੍ਰਗਟ ਕੀਤਾ ਗਿਆ। ਇਸ ਮੌਕੇ ਕੁਲਜੀਤ ਸਿੰਘ ਰੰਧਾਵਾ ਨੇ ਗੁਰਜਿੰਦਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਵਚਨਬੱਧ ਹੈ। ਉਨ੍ਹਾਂ ਨੇ ਗੁਰਜਿੰਦਰ ਸਿੰਘ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।