ਮੋਟਰਸਾਈਕਲ ਸਲਿਪ ਹੋਣ ਕਾਰਨ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ
ਮੋਟਰਸਾਈਕਲ ਸਲਿਪ ਹੋਣ ਕਾਰਨ ਜ਼ਖ਼ਮੀ ਹੋਏ ਨੌਜਵਾਨ ਦੀ ਹੋਈ ਮੌਤ
Publish Date: Fri, 16 Oct 2026 07:55 PM (IST)
Updated Date: Fri, 16 Oct 2026 07:57 PM (IST)
ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ ਖਰੜ : ਸ਼ਿਵਾਲਿਕ ਸਿਟੀ ਖਰੜ ਵਿਖੇ ਅੱਜ ਸਵੇਰੇ ਇਕ ਸਵੀਗੀ ਡਰਾਈਵ ਚਲਾਉਂਦੇ ਨੌਜਵਾਨ ਦੀ ਮੋਟਰਸਾਈਕਲ ਅਚਾਨਕ ਸਲੀਪ ਹੋਣ ਕਾਰਨ ਵਾਪਰੇ ਹਾਦਸੇ ’ਚ ਮੌਤ ਹੋਣ ਬਾਰੇ ਸੂਚਨਾ ਪ੍ਰਾਪਤ ਹੋਈ ਹੈ। ਇਸ ਹਾਦਸੇ ਵਿਚ ਮ੍ਰਿਤਕ ਨੌਜਵਾਨ ਦੀ ਪਛਾਣ ਅਰਸ਼ਦੀਪ ਸਿੰਘ (21) ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਬਗਲਾ ਰਾਏ ਬੁੱਢਾ ਜ਼ਿਲ੍ਹਾ ਤਰਨਤਾਰਨ ਸਾਹਿਬ ਹਾਲ ਵਾਸੀ ਕਿਰਾਏਦਾਰ ਪਿੰਡ ਰਡਿਆਲਾ ਵਜੋਂ ਹੋਈ ਹੈ। ਪੁਲਿਸ ਥਾਣਾ ਸਿਟੀ ਖਰੜ ਨੂੰ ਦਿੱਤੇ ਬਿਆਨ ਵਿਚ ਮ੍ਰਿਤਕ ਦੇ ਪਿਤਾ ਪ੍ਰੇਮ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਬੀਤੇ ਛੇ ਮਹੀਨੇ ਤੋਂ ਖਰੜ ਸ਼ਹਿਰ ਵਿਚ ਮੋਟਰਸਾਈਕਲ ’ਤੇ ਸਵੀਗੀ ਆਰਡਰ ਕਰਨ ਦਾ ਕੰਮ ਕਰਦਾ ਸੀ ਅਤੇ ਅੱਜ ਸਵੇਰੇ ਜਦੋਂ ਉਹ ਸ਼ਿਵਾਲਿਕ ਸਿਟੀ ਖਰੜ ਵਿਚ ਆਰਡਰ ਦੇਣ ਗਿਆ ਤਾਂ ਉੱਥੇ ਬਣੇ ਇਕ ਸਪੀਡ ਬਰੇਕਰ ਦੇ ਉੱਤੋਂ ਲੰਘਦੇ ਸਮੇਂ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਸਲਿਪ ਕਰਕੇ ਡਿੱਗ ਗਿਆ ਅਤੇ ਉਸਦੇ ਸੱਟ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ, ਜਿਸ ਨੂੰ ਉਸਦੇ ਦੋਸਤਾਂ ਤੇ ਰਾਹਗੀਰਾਂ ਵੱਲੋਂ ਸਿਵਲ ਹਸਪਤਾਲ ਖਰੜ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਵੱਲੋਂ ਇਸ ਮਾਮਲੇ ਵਿਚ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਪੁਲਿਸ ਨੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।