ਨੌਜਵਾਨ ਕਾਂਗਰਸ ਪਾਰਟੀ ਵਿਚ ਸ਼ਾਮਲ ਕਾਂਗਰਸ ਹੀ ਇਕਮਾਤਰ ਅਜਿਹੀ ਪਾਰਟੀ ਹੈ, ਜੋ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਦੀ ਹੈ। ਉਨ੍ਹਾਂ ਨਵ-ਨਿਯੁਕਤ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਲੋਕ ਹਿਤੈਸ਼ੀ ਸੋਚ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ
Publish Date: Sat, 05 Sep 2026 06:51 PM (IST)
Updated Date: Sun, 06 Sep 2026 04:05 AM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਕਾਂਗਰਸ ਦੇ ਸੀਨੀਅਰ ਆਗੂ ਦੀਪਇੰਦਰ ਸਿੰਘ ਢਿੱਲੋਂ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੇ ਵਿਕਾਸਮੁਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਇਲਾਕੇ ਦੇ ਸੈਂਕੜੇ ਨੌਜਵਾਨਾਂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ। ਪਾਰਟੀ ’ਚ ਸ਼ਾਮਲ ਹੋਣ ਵਾਲੇ ਇਨ੍ਹਾਂ ਨੌਜਵਾਨਾਂ ਨੂੰ ਉਦੈਵੀਰ ਸਿੰਘ ਢਿੱਲੋਂ ਨੇ ਜੀ ਆਇਆ ਨੂੰ ਆਖਿਆ ਤੇ ਸਿਰੋਪਾਓ ਦੇ ਕੇ ਪਾਰਟੀ ’ਚ ਸ਼ਾਮਲ ਕੀਤਾ। ਕਾਂਗਰਸ ’ਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਨੌਜਵਾਨਾਂ ’ਚ ਸਿਮਰਨਜੀਤ ਸਿੰਘ, ਹਰਮਨ ਸਿੰਘ, ਵਰੁਣ ਸ਼ਰਮਾ, ਵਿਨੀਤ ਅਧਿਕਾਰੀ, ਸਲਮਾਨ ਖ਼ਾਨ, ਹੈਰੀ, ਦੀਪੂ ਅਮਲਾਲਾ, ਅਤੇ ਕੰਵਨ ਸ਼ਰਮਾ ਸਮੇਤ ਵੱਡੀ ਗਿਣਤੀ ਸਾਥੀ ਸ਼ਾਮਲ ਹਨ। ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਢਿੱਲੋਂ ਨੇ ਆਖਿਆ ਕਿ ਕਾਂਗਰਸ ਹੀ ਇਕਮਾਤਰ ਅਜਿਹੀ ਪਾਰਟੀ ਹੈ, ਜੋ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਦੀ ਹੈ। ਉਨ੍ਹਾਂ ਨਵ-ਨਿਯੁਕਤ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਲੋਕ ਹਿਤੈਸ਼ੀ ਸੋਚ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ’ਚ ਆਉਣ ਵਾਲੇ ਹਰ ਇਕ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਪ੍ਰੋਗਰਾਮ ਦੌਰਾਨ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਚਮਨ ਸੈਣੀ, ਲਖਵਿੰਦਰ ਸਿੰਘ ਲੱਖਾ, ਸਾਬਕਾ ਚੇਅਰਮੈਨ ਪੀਏਡੀਬੀ ਇੰਦਰਜੀਤ ਸਿੰਘ ਕੰਬੋਜ, ਅੰਕਿਤ ਜੈਨ, ਕੁਲਵੰਤ ਸਿੰਘ, ਅਤੇ ਬਲਵਿੰਦਰ ਸਿੰਘ ਵੀ ਖ਼ਾਸ ਤੌਰ ਤੇ ਹਾਜ਼ਰ ਸਨ। ਸਮਾਗਮ ਦੌਰਾਨ ਪਿੰਡ ਜੜੌਤ ਦੇ ਨੌਜਵਾਨਾਂ ਵੱਲੋਂ 12 ਸਤੰਬਰ 2026 ਨੂੰ ਕਰਵਾਈਆਂ ਜਾਣ ਵਾਲੀਆਂ ਖੇਡਾਂ ਜਿਸ ’ਚ ਵਾਲੀਬਾਲ, ਦੌੜਾਂ ਅਤੇ ਰੱਸਾਕਸ਼ੀ ਦੇ ਮੁਕਾਬਲੇ ਸ਼ਾਮਲ ਨੇ ਉਸ ਦਾ ਪੋਸਟਰ ਵੀ ਜਾਰੀ ਕੀਤਾ ਗਿਆ।