ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ
Publish Date: Mon, 28 Sep 2026 09:08 PM (IST)
Updated Date: Mon, 28 Sep 2026 09:09 PM (IST)
ਰੋਹਿਤ ਗੁਪਤਾ, ਪੰਜਾਬੀ ਜਾਗਰਣ ਮਾਜਰੀ : ਸੂਬੇ ਦੇ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ, ਸੋਚ ਅਤੇ ਕੁਰਬਾਨੀ ਤੋਂ ਸੇਧ ਲੈ ਕੇ ਦੇਸ਼ ਅਤੇ ਸਮਾਜ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਜੇਕਰ ਅੱਜ ਦਾ ਨੌਜਵਾਨ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਸੱਚੇ ਅਰਥਾਂ ਵਿਚ ਯਾਦ ਕਰੇ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿਚ ਅਪਣਾਏ ਤਾਂ ਉਹ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਅਹਿਮ ਭੂਮਿਕਾ ਨਿਭਾਅ ਸਕਦਾ ਹੈ।ਇਹ ਵਿਚਾਰ ਸੀਨੀਅਰ ਆਪ ਆਗੂ ਗੁਰਿੰਦਰ ਸਿੰਘ ਖਿਜ਼ਰਾਬਾਦ ਨੇ ਇਤਿਹਾਸਕ ਕਸਬਾ ਖਿਜ਼ਰਾਬਾਦ ਵਿਖੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪ੍ਰਗਟ ਕੀਤੇ। ਗੁਰਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿਚ ਹੀ ਦੇਸ਼ ਦੀ ਆਜ਼ਾਦੀ ਲਈ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ ਕੁਰਬਾਨੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਸਿਰਫ਼ ਸਮਾਗਮਾਂ ਤੱਕ ਯਾਦ ਕਰਨ ਦੀ ਬਜਾਏ ਉਨ੍ਹਾਂ ਦੇ ਵਿਚਾਰਾਂ ਅਤੇ ਆਦਰਸ਼ਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਕਲੱਬ ਦੇ ਪ੍ਰਧਾਨ ਅਵਤਾਰ ਸਿੰਘ ਪਾਬਲਾ, ਸਰਪੰਚ ਨਰਪਾਲ ਰਾਣਾ, ਰਕੇਸ਼ ਵਰਮਾ, ਗੁਰਸ਼ਰਨ ਸਿੰਘ, ਪਵਨ ਕੁਮਾਰ, ਰਵਿੰਦਰ ਰਵੀ, ਅਰਸ਼, ਆਰੀਅਨ, ਰੂਬੀ ਬਰਾੜ, ਜਗਦੀਪ ਸਿੰਘ, ਗਿਆਨ ਸਿੰਘ, ਜਗਜੀਤ ਸਿੰਘ, ਸੁਰਿੰਦਰ ਸਿੰਘ ਰਾਜਾ, ਜਗਜੀਤ ਸਿੰਘ ਜੱਗਾ, ਤਜਿੰਦਰ ਸਿੰਘ ਤੇਜੀ, ਬਲਵੀਰ ਸਿੰਘ ਸਮੇਤ ਇਲਾਕੇ ਦੇ ਹੋਰ ਮੋਹਤਬਰ ਹਾਜ਼ਰ ਸਨ।